10 ਕਿੱਲੋ ਡੋਡੇ ਚੂਰਾ-ਪੋਸਤ ਸਮੇਤ ਇਕ ਕਾਬੂ, ਮਾਮਲਾ ਦਰਜ

06/14/2018 2:50:22 PM

ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ) : ਥਾਣਾ ਸਿਟੀ ਪੁਲਸ ਨੇ 10 ਕਿੱਲੋ ਡੋਡੇ ਚੂਰਾ-ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਚੌਧਰੀ ਨੰਦ ਲਾਲ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਚੈਕਿੰਗ ਅਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਝਿੱਕਾ ਪੁੱਲੀ ਤੋਂ ਪਿੰਡ ਕਜਲਾ ਪੁੱਲੀ ਬੰਗਾ ਵਾਲੇ ਪਾਸੇ ਨੂੰ ਆ ਰਹੇ ਸੀ ਤਾਂ ਰਾਤ 9 ਵਜੇ ਦੇ ਕਰੀਬ ਇਕ ਵਿਅਕਤੀ ਸਿਰ 'ਤੇ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਖੇਤਾਂ ਵੱਲ ਮੁੜ ਗਿਆ। 
ਇਸ ਦੌਰਾਨ ਪੁਲਸ ਪਾਰਟੀ ਨੇ ਜਦੋਂ ਉਕਤ ਨੂੰ ਕਾਬੂ ਕੀਤਾ ਤਾਂ ਉਸਨੇ ਆਪਣਾ ਨਾਮ ਜੋਗਿੰਦਰ ਉਰਫ ਨੰਨੀ ਪੁੱਤਰ ਗੋਵਰਧਨ ਲਾਲ ਵਾਸੀ ਮੁਹੱਲਾ ਮੁਕਤਪੁਰਾ ਬੰਗਾ ਦੱਸਿਆ। ਪੁਲਸ ਨੇ ਜਦੋਂ ਉਸਦੇ ਸਿਰ 'ਤੇ ਚੁੱਕੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਕਿੱਲੋ ਡੋਡੇ ਚੂਰਾ-ਪੋਸਤ ਬਰਾਮਦ ਹੋਇਆ। ਪੁਲਸ ਨੇ ਉਕਤ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News