ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ''ਤੇ ਜਾਨਲੇਵਾ ਹਮਲਾ

07/16/2017 12:26:26 PM

ਹਰੀਕੇ ਪੱਤਣ (ਲਵਲੀ) : ਪੁਲਸ ਨੇ ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 2 ਔਰਤਾਂ ਸਮੇਤ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਹਰੀਕੇ ਦੇ ਮੁੱਖ ਮੁਨਸ਼ੀ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਮਰਜੀਤ ਕੌਰ ਪਤਨੀ ਸਕੱਤਰ ਸਿੰਘ ਵਾਸੀ ਨੱਥੂਪੁਰ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦਾ ਸੱਭ ਤਂੋ ਛੋਟਾ ਲੜਕਾ ਗੁਰਸਾਹਿਬ ਸਿੰਘ ਆਰਮੀ ਵਿਚ ਨੌਕਰੀ ਕਰਦਾ ਹੈ ਤੇ ਛੁੱਟੀ ਕੱਟ ਕੇ ਵਾਪਸ ਚਲਾ ਗਿਆ ਸੀ, ਜਿਸ ਦਾ ਵਿਆਹ ਕਿਰਨਜੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਵਾਸੀ ਕੱਲਾ ਨਾਲ ਹੋਇਆ ਸੀ।
ਉਸ ਨੇ ਦੱਸਿਆ ਕਿ ਉਸ ਦੀ ਨੂੰਹ ਕਿਰਨਜੀਤ ਕੌਰ ਨੇ ਫੋਨ ਕਰਕੇ ਆਪਣੇ ਮਾਤਾ-ਪਿਤਾ ਤੇ ਹੋਰਨਾਂ ਨੂੰ ਬੁਲਾ ਲਿਆ ਤੇ ਉਹ ਉਸ ਨੂੰ ਕਹਿਣ ਲੱਗੇ ਕਿ ਤੂੰ ਸਾਡੀ ਕੁੜੀ ਨੂੰ ਪ੍ਰੇਸ਼ਾਨ ਕਰਦੀ ਹੈ। ਇਸ ਦੌਰਾਨ ਇਕਦਮ ਉਨ੍ਹਾਂ ਸਾਰਿਆਂ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ।
ਇਸ ਸਬੰਧੀ ਥਾਣਾ ਹਰੀਕੇ ਪੁਲਸ ਨੇ ਜਾਂਚ ਤੋਂ ਬਾਅਦ ਕਿਰਨਜੀਤ ਕੌਰ, ਬਿਕਰ ਸਿੰਘ, ਲ਼ਖਵਿੰਦਰ ਸਿੰਘ, ਅਮਰਜੀਤ ਕੌਰ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕੱਲਾ ਖਿਲਾਫ਼ ਥਾਣਾ ਹਰੀਕੇ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।