ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

Sunday, Oct 29, 2017 - 12:59 PM (IST)

ਕੋਟਕਪੂਰਾ (ਨਰਿੰਦਰ, ਭਾਵਿਤ) - ਪੁਲਸ ਚੌਕੀ ਕਲੇਰ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਚੌਕੀ ਕਲੇਰ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰੱਤੀਰੋੜੀ ਵਿਖੇ ਕੱਸੀ ਦੇ ਪੁਲ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕਿਆ। ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 160 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਕਾਬੂ ਵਿਅਕਤੀ ਦੀ ਪਛਾਣ ਰਾਜਵਿੰਦਰ ਸਿੰਘ ਗੁਲਸੀ ਵਾਸੀ ਪਿੰਡ ਕੰਮੇਆਣਾ ਵਜੋਂ ਹੋਈ ਹੈ।
ਐੱਸ. ਐੱਚ. ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


Related News