ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ, ਪੁਲਸ ਨੇ ਬੈਰੀਕੇਡਿੰਗ ਕਰ ਰੋਕੇ

03/09/2021 4:01:37 PM

ਸੰਗਰੂਰ (ਹਨੀ ਕੋਹਲੀ): ਸੰਗਰੂਰ ’ਚ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਅੱਜ ਫ਼ਿਰ ਆਪਣੀਆਂ ਨੌਕਰੀ ਦੀਆਂ ਮੰਗਾਂ ਨੂੰ ਲੈ ਕੇ ਈ.ਟੀ.ਟੀ. ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ  ਅੱਜ 9 ਮਾਰਚ ਨੂੰ ਚੰਡੀਗੜ੍ਹ ’ਚ ਹੋਣ ਵਾਲੀ ਪੈਨਲ ਮੀਟਿੰਗ ਰੱਦ ਹੋਣ ਦੇ ਚੱਲਦੇ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਜੇਕਰ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਵਲੋਂ ਵਿਜੇਇੰਦਰ ਸਿੰਗਲਾ ਦੇ ਘਰ ਦੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ

ਦੱਸਣਯੋਗ ਹੈ ਕਿ ਪੰਜਾਬ ਦੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਲੰਬੇ ਸਮੇਂ ਤੋਂ ਆਪਣੀਆਂ ਨੌਕਰੀ ਦੀਆਂ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕੱਲ੍ਹ ਵੀ ਮਹਿਲਾ ਦਿਵਸ ’ਤੇ ਪਟਿਆਲਾ ’ਚ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ’ਤੇ ਉਪਰ ਲਾਠੀਚਾਰਜ ਹੋਇਆ ਸੀ। ਅੱਜ 9 ਮਾਰਚ ਨੂੰ ਉਨ੍ਹਾਂ ਦੇ ਚੰਡੀਗੜ੍ਹ ’ਚ ਪੈਨਲ ਮੀਟਿੰਗ ਦਿੱਤੀ ਗਈ ਸੀ ਪਰ ਉਹ ਮੀਟਿੰਗ ਐਨ ਮੌਕੇ ’ਤੇ ਰੱਦ ਹੋਣ ਦੇ ਚੱਲਦੇ ਅੱਜ ਉਨ੍ਹਾਂ ਨੇ ਸੰਗਰੂਰ ’ਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ਦੇ ਅੱਗੇ ਪ੍ਰਦਰਸ਼ਨ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਿੱਖਿਆ ਮੰਤਰੀ ਦੇ ਘਰ ਦੇ ਅੱਗੇ ਪੱਕੇ ਤੌਰ ’ਤੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਸਾਡੀਆਂ ਮੰਗਾਂ ਹਨ ਕਿ ਸਾਡੇ ਈ.ਟੀ.ਟੀ. ਅਧਿਆਪਾਕਾਂ ਨੂੰ ਈ.ਟੀ.ਟੀ. ਪੋਸਟਾਂ ’ਚ ਪ੍ਰੈਫਰੈਂਸ ਦਿੱਤੀ ਜਾਵੇ।

ਇਹ ਵੀ ਪੜ੍ਹੋ: ਸੈਰ ਕਰਨ ਗਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦਿੱਤੀ ਦਰਦਨਾਕ ਮੌਤ

ਉੱਥੇ ਯੂਨੀਅਨ ਦੇ ਨੇਤਾ ਸੰਦੀਪ ਸ਼ਰਮਾ ਨੇ ਕਿਹਾ ਕਿ ਅੱਜ ਦਾ ਪ੍ਰਦਰਸ਼ਨ ਸਾਡੀ ਪੈਨਲ ਮੀਟਿੰਗ ਰੱਦ ਹੋਣ ਦੇ ਚੱਲਦੇ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਅਸੀਂ ਸੰਗਰੂਰ ’ਚ ਆਪਣੀ ਨੌਕਰੀ ਦੀਆਂ ਪੋਸਟਾਂ ਲਈ ਈ.ਟੀ.ਟੀ. ਦੇ ਲਈ ਗ੍ਰੈਜੂਏਸ਼ਨ ਨੂੰ ਹਟਾ ਕੇ ਪਲਸ ਟੂ ਯਾਦ ਰੱਖਣ ਲਈ ਲਗਾਤਾਰ ਛੇ ਮਹੀਨੇ ਪ੍ਰਦਰਸ਼ਨ ਕੀਤਾ ਸੀ ਅਤੇ ਤੁਸੀਂ ਵੀ ਸਾਡਾ ਧਰਨਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਬਾਹਰ ਪੱਕੇ ਤੌਰ ’ਤੇ ਚੱਲ ਰਿਹਾ ਹੈ ਅਤੇ ਜੇਕਰ ਤੁਸੀਂ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਸਿੱਖਿਆ ਮੰਤਰੀ ਦੇ ਘਰ ਦੇ ਅੱਗੇ ਮਰਨ ਵਰਤ ਸ਼ੁਰੂ ਕਰਾਂਗੇ।

ਇਹ ਵੀ ਪੜ੍ਹੋ:   ਨਵਜੋਤ ਸਿੱਧੂ ’ਤੇ ਬਦਲੇ ਭਗਵੰਤ ਮਾਨ ਦੇ ਸੁਰ, ਕਿਹਾ ਸਿੱਧੂ ਵਰਗਾ ਕੋਈ ਨਹੀਂ


Shyna

Content Editor

Related News