ਮੋਗਾ ਪੁਲਸ ਦੀ ਵੱਡੀ ਕਾਰਵਾਈ, ਹੋਟਲ ''ਚ ਛਾਪਾ ਮਾਰ ਇਤਰਾਜ਼ਯੋਗ ਹਾਲਤ ਫੜੇ ਕੁੜੀਆਂ-ਮੁੰਡੇ

03/16/2020 6:48:47 PM

ਮੋਗਾ (ਸੰਦੀਪ ਸ਼ਰਮਾ, ਸਾਥੀ) : ਜ਼ਿਲਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਪਿਛਲੇ ਦਿਨਾਂ ਤੋਂ ਸ਼ਹਿਰ ਵਿਚ ਦੇਹ ਵਪਾਰ ਵਿਚ ਸ਼ਾਮਲ ਹੋਟਲਾਂ 'ਤੇ ਕਾਰਵਾਈ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਮਾਰਕੀਟ ਦੇ ਪਿਛਲੇ ਪਾਸੇ ਸਥਿਤ ਇਕ ਹੋਟਲ ਵਿਚ ਚੱਲ ਰਹੇ ਦੇਹ ਵਪਾਰ ਸੰਬੰਧੀ ਗੁਪਤ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਜੰਗਜੀਤ ਸਿੰਘ ਅਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਦੀ ਅਗਵਾਈ ਵਿਚ ਪੁਲਸ ਨੇ ਛਾਪਾਮਾਰੀ ਕੀਤੀ। ਇਸ ਦੌਰਾਨ ਮਹਿਲਾ ਪੁਲਸ ਦੀ ਸਬ ਇੰਸਪੈਕਟਰ ਪ੍ਰਭਜੋਤ ਕੌਰ ਵੀ ਮਹਿਲਾ ਪੁਲਸ ਦੇ ਨਾਲ ਮੌਕੇ 'ਤੇ ਮੌਜੂਦ ਸੀ। ਇਸ ਦੌਰਾਨ ਪੁਲਸ ਵਲੋਂ ਸੱਤ ਜੋੜਿਆਂ ਨੂੰ ਇਤਰਾਜ਼ਯੋਗ ਸਥਿਤੀ ਵਿਚ ਹੋਟਲ ਤੋਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। 

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਜੰਗਜੀਤ ਸਿੰਘ ਅਤੇ ਸੀ. ਆਈ. ਏ. ਸਟਾਫ ਦੇ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਕੀਤੀ ਗਈ ਇਸ ਛਾਪਮਾਰੀ ਵਿਚ ਹੋਟਲ ਸਟਾਫ ਵਿਚ ਮੌਜੂਦ ਲੋਕਾਂ ਦੇ ਆਧਾਰ ਕਾਰਡ ਸੰਬੰਧੀ ਜਾਣਕਾਰੀ ਸਟਾਫ ਵਲੋਂ ਲੈਣ ਦੀ ਜਾਂਚ ਕਰਨ ਸਮੇਤ ਹੋਟਲ ਸੀ. ਸੀ. ਟੀ. ਵੀ. ਕੈਮਰਿਆਂ ਦੀ ਡੀਵੀਆਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ। ਉਥੇ ਹੀ ਹੋਟਲ ਬਾਰੇ ਪੁਲਸ ਨੂੰ ਗੁਪਤ ਸ਼ਿਕਾਇਤ ਮਿਲੀ ਸੀ, ਜਿੱਥੇ ਪਿਛਲੇ ਲੰਮੇ ਸਮੇਂ ਤੋਂ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਵਿਚ ਗੰਭੀਰਤਾ ਨਾਲ ਜਾਂਚ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਭਾਰੀ ਅਸਲੇ ਸਣੇ ਮੁਲਜ਼ਮ ਗ੍ਰਿਫਤਾਰ      

Gurminder Singh

This news is Content Editor Gurminder Singh