ਸੱਟਾਂ ਮਾਰਨ ਦੇ ਦੋਸ਼ ਹੇਠ 4 ਖ਼ਿਲਾਫ਼ ਮਾਮਲਾ ਦਰਜ
Wednesday, Aug 02, 2017 - 06:02 PM (IST)
ਹਰੀਕੇ ਪੱਤਣ - ਥਾਣਾ ਹਰੀਕੇ ਪੁਲਸ ਨੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਸੱਟਾਂ ਮਾਰਨ ਦੇ ਦੋਸ਼ ਹੇਠ 1 ਪਰਿਵਾਰ ਦੇ 4 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਪੁਲਸ ਥਾਣਾ ਹਰੀਕੇ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਹਰਭਜਨ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਨਬੀਪੁਰ ਨੇ ਥਾਣਾ ਹਰੀਕੇ ਵਿਖੇ ਦਿੱਤੇ ਬਿਆਨਾਂ 'ਚ ਦੱਸਿਆ ਕਿ ਚਰਨ ਸਿੰਘ ਨਬੀਪੁਰ ਨਾਲ ਸਾਡਾ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਦਕਿ ਮੈਂ ਆਪਣੀ ਮੋਟਰ ਤੋਂ ਘਰ ਵੱਲ ਆ ਰਿਹਾ ਸੀ ਕਿ ਚਰਨ ਸਿੰਘ ਤੇ ਉਸ ਦੇ ਲੜਕੇ ਭੁਪਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਜੀਤ ਕੌਰ ਅੱਗੇ ਖੜ੍ਹੇ ਸਨ ਤੇ ਲਲਕਾਰਾ ਮਾਰ ਕੇ ਮੈਨੂੰ ਘਰ ਖਿੱਚ ਕੇ ਲੈ ਗਏ, ਜਿਥੇ ਰਾਡ, ਦਾਤਰ, ਬੇਸਬਾਲ ਨਾਲ ਮੈਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਪੁਲਸ ਨੇ ਹਰਭਜਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਚਰਨ ਸਿੰਘ, ਰਾਜਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਕੌਰ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
