ਪੁਲਸ ਨੇ ਚਰਸ ਸਮੇਤ ਇਕ ਨੂੰ ਕੀਤਾ ਕਾਬੂ

Wednesday, Jan 03, 2018 - 02:09 PM (IST)

ਪੁਲਸ ਨੇ ਚਰਸ ਸਮੇਤ ਇਕ ਨੂੰ ਕੀਤਾ ਕਾਬੂ

ਗੁਰਦਾਸਪੁਰ (ਵਿਨੋਦ) - ਪੁਲਸ ਵੱਲੋਂ ਇਕ ਵਿਅਕਤੀ ਨੂੰ ਚਰਸ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਪੁਲਸ ਸਟੇਸ਼ਨ ਇੰਚਾਰਜ਼ ਸ਼ਾਮ ਨਾਲ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਬਨਾਰਸੀ ਦਾਸ ਪੁਲਸ ਪਾਰਟੀ ਨਾਲ ਕਰ ਰਹੇ ਸੀ ਕਿ ਗੁਪਤ ਸੂਚਨਾ ਮਿਲੀ ਕਿ ਸਾਜਨ ਪੁੱਤਰ ਮਨੋਹਰ ਲਾਲ ਵਾਸੀ ਬੁੱਤਾਂ ਵਾਲੀ ਗਲੀ ਗੁਰਦਾਸਪੁਰ ਚਰਸ ਵੇਚਦਾ ਹੈ। ਉਹ ਮੰਗਲਵਾਰ ਚਰਸ ਲੈ ਕੇ ਗਾਹਕ ਦੀ ਤਲਾਸ਼ ਕਰ ਰਿਹਾ ਹੈ। 
ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸੂਚਨਾ ਦੇ ਆਧਾਰ 'ਤੇ ਦੋਸ਼ੀ ਨੂੰ ਪੰਜਾਬ ਨੈਸ਼ਨਲ ਬੈਂਕ ਕੋਲੋਂ ਗ੍ਰਿਫਤਾਰ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 16 ਗ੍ਰਾਮ ਚਰਸ ਬਰਾਮਦ ਹੋਈ ਹੈ। ਦੋਸ਼ੀ ਨੂੰ ਐੱਨ. ਡੀ. ਪੀ. ਐੱਸ. ਐਕਟ ਅਧੀਨ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Related News