ਚਾਈਨਾ ਡੋਰ ਵੇਚਣ ਵਾਲਾ ਦੁਕਾਨਦਾਰ ਕਾਬੂ, 20 ਗੱਟੂ ਬਰਾਮਦ
Saturday, Jan 13, 2018 - 10:31 AM (IST)

ਪਠਾਨਕੋਟ (ਸ਼ਾਰਦਾ) - ਜ਼ਿਲਾ ਪੁਲਸ ਵੱਲੋਂ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦੇ ਨਿਰਦੇਸ਼ਾਂ ਅਨੁਸਾਰ ਚਾਈਨਾ (ਗੱਟੂ) ਡੋਰ ਵੇਚਣ ਵਾਲਿਆਂ 'ਤੇ ਰੋਕ ਲਾਉਣ ਲਈ ਛੇੜੀ ਗਈ ਮੁਹਿੰਮ ਦੇ ਤਹਿਤ ਡਵੀਜ਼ਨ ਨੰ. 2 ਦੀ ਪੁਲਸ ਨੇ ਏ. ਐੱਸ. ਆਈ. ਬਿਮਲ ਕੁਮਾਰ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ 'ਤੇ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਕਰਨ ਵਾਲੇ ਇਕ ਦੁਕਾਨਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਚਾਈਨਾ ਡੋਰ ਦੇ 20 ਗੱਟੂ ਬਰਾਮਦ ਹੋਏ ਹਨ।
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਵਿਮਲ ਕੁਮਾਰ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੌਰਵ ਕੁਮਾਰ ਉਰਫ਼ ਗੌਰੀ ਪੁੱਤਰ ਰਮੇਸ਼ ਕੁਮਾਰ ਵਾਸੀ ਅੰਗੂਰਾਂ ਵਾਲਾ ਬਾਗ, ਜਿਸ ਕੋਲੋਂ 20 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਗਏ ਹਨ, ਜੋ ਕਿ ਰੈਡੀਮੇਡ ਦੁਕਾਨ ਦੀ ਆੜ 'ਚ ਇਹ ਗੱਟੂ ਵੇਚਦਾ ਸੀ। ਪੁਲਸ ਨੇ ਉਕਤ ਦੁਕਾਨਦਾਰ ਨੂੰ ਕਾਬੂ ਕਰ ਕੇ ਉਸ ਦੇ ਖਾਫ ਧਾਰਾ 420, 188 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।