ਪੁਲਸ ਲਈ ਸਿਰਦਰਦੀ ਬਣੀ ਮਸ਼ਹੂਰ ਚਿੱਟੇ ਵਾਲੀ ਭਾਬੀ ਗ੍ਰਿਫ਼ਤਾਰ

Saturday, Jul 20, 2024 - 01:45 AM (IST)

ਲੁਧਿਆਣਾ/ਖੰਨਾ (ਵਿਪਨ) : ਖੰਨਾ ਦੇ ਦੋਰਾਹਾ ਇਲਾਕੇ 'ਚ ਪੁਲਸ ਨੇ ਨਸ਼ਾ ਤਸਕਰੀ ਦੇ ਦੋਸ਼ 'ਚ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪਰਮਜੀਤ ਕੌਰ ਪਿੱਚੀ ਨਾਂ ਦੀ ਇਹ ਔਰਤ ਚਿੱਟੇ (ਹੈਰੋਇਨ) ਵਾਲੀ ਭਾਬੀ ਦੇ ਨਾਂ ਨਾਲ ਮਸ਼ਹੂਰ ਹੈ। ਪੁਲਸ ਕਾਫੀ ਸਮੇਂ ਤੋਂ ਉਸਦੀ ਭਾਲ ਕਰ ਰਹੀ ਸੀ। ਪੁਲਸ ਨੇ ਚਿੱਟੇ ਵਾਲੀ ਭਾਬੀ ਦੇ ਸਾਥੀ ਰਿੰਕਲ ਵਾਸੀ ਦੋਰਾਹਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੋਟਰਸਾਈਕਲ 'ਤੇ ਨਸ਼ਾ ਸਪਲਾਈ ਕਰਨ ਜਾ ਰਹੇ ਸਨ। ਉਨ੍ਹਾਂ ਦੇ ਕਬਜ਼ੇ 'ਚੋਂ 7 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਦੋਰਾਹਾ ਥਾਣਾ ਵਿਖੇ ਦੋਵਾਂ ਖ਼ਿਲਾਫ ਐੱਨ. ਡੀ. ਪੀ. ਐੱਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਆਇਆ ਨਵਾਂ ਮੋੜ

ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਚਿੱਟੇ ਵਾਲੀ ਭਾਬੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚਰਚਾ ਹੋਈ ਸੀ। ਸ਼ਹਿਰ ਦੀ ਸਮਾਜ ਸੇਵੀ ਐਡਵੋਕੇਟ ਗੁਰਜੋਤ ਕੌਰ ਮਾਂਗਟ ਨੇ ਕਿਹਾ ਕਿ ਪੁਲਸ ਨੂੰ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਔਰਤ ਕਿੱਥੋਂ ਚਿੱਟਾ ਲੈ ਕੇ ਆਉਂਦੀ ਸੀ ਤੇ ਹੋਰ ਇਸਦੇ ਕਿਹੜੇ-ਕਿਹੜੇ ਸਾਥੀ ਹਨ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਮਹਿਲਾ ਸਮੇਤ ਕੀਤਾ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News