ਪੁਲਸ ਨੇ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

Tuesday, Oct 24, 2017 - 03:45 PM (IST)

ਪੁਲਸ ਨੇ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਫਾਜ਼ਿਲਕਾ (ਨਾਗਪਾਲ) - ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਹੀਰਾਂ ਵਾਲੀ ਦੇ ਨੇੜੇ ਇਕ ਵਿਅਕਤੀ ਨੂੰ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। 
ਪ੍ਰਾਪਤ ਜਾਣਕਾਰੀ ਦੇ ਮੁਤਾਬਕ ਏ. ਐੱਸ. ਆਈ. ਹਰਬੰਸ ਸਿੰਘ ਐਂਟੀ ਨਾਰਕੋਟਿਕ ਸੈੱਲ ਫਾਜ਼ਿਲਕਾ 23 ਅਕਤੂਬਰ 2017 ਨੂੰ ਸ਼ਾਮ ਲਗਭਗ 7.30 ਵਜੇ ਜਦੋਂ ਪੁਲਸ ਪਾਰਟੀ ਦੇ ਨਾਲ ਦੌਰਾਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਹੀਰਾਂ ਵਾਲੀ ਦੇ ਨੇੜੇ ਮੌਜ਼ੂਦ ਸਨ ਤਾਂ ਪੈਲੇਟੀਨਾ ਮੋਟਰਸਾਈਕਲ ਤੇ ਸਵਾਰ ਇਕ ਵਿਅਕਤੀ ਨੂੰ ਚੈੱਕ ਕੀਤਾ ਤਾਂ ਉਸਨੇ ਆਪਣਾ ਨਾਮ ਕਸ਼ਮੀਰ ਸਿੰਘ ਵਾਸੀ ਪਿੰਡ ਖਾਰਾ ਸਿੰਘ ਵਾਲਾ ਦੱਸਿਆ। ਜਿਸ ਤੇ ਦੌਰਾਨ ਚੈਕਿੰਗ ਉਕਤ ਵਿਅਕਤੀ ਤੋਂ 10 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।


Related News