ਚੂਰਾ ਪੋਸਤ ਸਮੇਤ 2 ਗ੍ਰਿਫਤਾਰ

12/22/2017 6:17:27 PM

ਤਰਨਤਾਰਨ (ਰਾਜੂ) - ਪੁਲਸ ਵੱਲੋਂ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਚਾਰ ਪ੍ਰਾਪਤ ਹੋਇਆ ਹੈ।
ਥਾਣਾ ਖੇਮਕਰਨ ਦੇ ਏ. ਐੱਸ. ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀਆ ਨਾਲ ਦੋਰਾਨੇ ਗਸ਼ਤ ਦੇ ਸਬੰਧ 'ਚ ਝਾੜ ਸਾਹਿਬ ਹਵੇਲੀਆ ਤੋਂ ਗੁਰਸਾਹਿਬ ਸਿੰਘ ਪੁੱਤਰ ਪਜੂੰ ਰਾਮ ਵਾਸੀ ਬਹਾਦਰ ਨਗਰ ਨੂੰ ਸ਼ੱਕ ਦੀ ਬਿਨ੍ਹਾਂ ਤੇ ਕਾਬੂ ਕਰਕੇ ਉਸ ਪਾਸੋਂ 20 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ. ਐੱਸ. ਆਈ ਰਵੀ ਸ਼ੰਕਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆ ਨਾਲ ਗਸ਼ਤ ਦੇ ਸਬੰਧ 'ਚ ਕਰੀਮਪੁਰਾ ਤੋ ਮਨਾਵਾ ਤੋਂ ਘੱਤਰ ਸਿੰਘ ਪੁੱਤਰ ਬਾਜ ਸਿੰਘ ਵਾਸੀ ਮਨਾਵਾ ਨੂੰ ਸ਼ੱਕ ਦੀ ਬਿਨ੍ਹਾਂ ਤੇ ਕਾਬੂ ਕਰਕੇ ਉਸ ਪਾਸੋਂ 20 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਇਆ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News