ਲੱਖੋਕੇ ਬਹਿਰਾਮ ਪੁਲਸ ਨੇ ਨਾਕੇ ਦੌਰਾਨ 51 ਲੋਕਾਂ ਦੇ ਕੀਤੇ ਕੋਰੋਨਾ ਟੈਸਟ

Friday, Mar 26, 2021 - 03:34 PM (IST)

ਮਮਦੋਟ (ਸ਼ਰਮਾ): ਦਿਨੋ-ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਵੱਲੋ ਪੰਜਾਬ ਪੁਲਸ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ।ਇਸ ਸਬੰਧੀ ਪੁਲਸ ਥਾਣਾ ਲੱਖੋਕੇ ਬਹਿਰਾਮ ਦੇ ਐੱਸ.ਐੱਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੇ ਲਗਾਏ ਗਏ ਨਾਕੇ ਦੌਰਾਨ ਮੂੰਹ ਤੇ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਦੇ ਸਿਹਤ ਵਿਭਾਗ ਦੀ ਟੀਮ ਵੱਲੋ ਕੋਰੋਨਾ ਟੈਸਟ ਕੀਤੇ ਗਏ।

ਇਹ ਵੀ ਪੜ੍ਹੋ: ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਮਾਲਵਾ ’ਚ ਵੱਡਾ ਹੁੰਗਾਰਾ, ਤਸਵੀਰਾਂ ’ਚ ਦੇਖੋ ਕਿਵੇਂ ਸੜਕਾਂ ’ਤੇ ਪਸਰਿਆ ਸੰਨਾਟਾ

ਇਸ ਸਬੰਧੀ ਸਿਹਤ ਵਿਭਾਗ ਦੇ ਸੁਰਿੰਦਰ ਪਾਲ ਐੱਮ.ਪੀ.ਐੱਚ. ਡਬਲਯੂ. ਅਤੇ ਰਕੇਸ਼ ਕੁਮਾਰ ਐੱਮ.ਪੀ.ਐੱਚ. ਡਬਲਯੂ ਨੇ ਦੱਸਿਆ ਕਿ ਅੱਜ ਲਗਾਏ ਗਏ ਇਸ ਨਾਕੇ ਦੌਰਾਨ 51 ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ। ਇਸ ਮੌਕੇ ’ਤੇ ਉਨ੍ਹਾਂ ਨੇ ਲੋਕਾਂ ਤੋ ਕੋਰੋਨਾਂ ਦੀ ਨਾ-ਮੁਰਾਦ ਬਿਮਾਰੀ ਤੋ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਨੂੰ ਇਸ ਬਿਮਾਰੀ ਤੋਂ ਬਚਾਅ ਲਈ ਆਪਣਾ ਮੂੰਹ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਤਾਂ ਜੋ ਅਜਿਹੀ ਨਾ-ਮੁਰਾਦ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਡੇਢ ਸਾਲ ਦੀ ਧੀ ਸਣੇ ਮਾਂ ਦੀ ਵੀ ਮੌਤ


Shyna

Content Editor

Related News