4 ਕਿੱਲੋ 800 ਗ੍ਰਾਮ ਡੋਡਿਆਂ ਦੇ ਬੂਟਿਆਂ ਨਾਲ ਇਕ ਗ੍ਰਿਫਤਾਰ
Wednesday, Apr 09, 2025 - 05:36 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ) : ਥਾਣਾ ਗੁਰੂਹਰਸਹਾਏ ਦੀ ਪੁਲਸ ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਕ ਖੇਤ ’ਚ ਛਾਪੇਮਾਰੀ ਕਰਦੇ ਹੋਏ ਪੋਸਤ ਦੇ ਬੂਟੇ ਬਰਾਮਦ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੀ. ਐੱਸ. ਐੱਫ. ਜਵਾਨਾਂ ਨਾਲ ਗਸ਼ਤ ਅਤੇ ਚੈਕਿੰਗ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਰਨੈਲ ਸਿੰਘ ਪੁੱਤਰ ਬਖਤਾਵਰ ਸਿੰਘ ਵਾਸੀ ਰਾਣਾ ਪੰਜਗਰਾਈਂ ਨੇ ਆਪਣੇ ਖੇਤ ’ਚ ਡੋਡਿਆਂ ਦੇ ਬੂਟਿਆਂ ਦੀ ਪੈਦਾਵਾਰ ਕੀਤੀ ਹੋਈ ਹੈ, ਜੋ ਅੱਜ ਇਹ ਬੂਟੇ ਵੱਢਣ ਦੀ ਤਾਕ ’ਚ ਹੈ।
ਉਨ੍ਹਾ ਦੱਸਿਆ ਕਿ ਪੁਲਸ ਨੇ ਬੀ. ਐੱਸ. ਐੱਫ. ਜਵਾਨਾਂ ਨਾਲ ਤੁਰੰਤ ਉਥੇ ਛਾਪਾ ਮਾਰਦੇ ਹੋਏ 4 ਕਿੱਲੋ 800 ਗ੍ਰਾਮ ਡੋਡਾ ਪੋਸਤ ਦੇ ਬੂਟੇ ਬਰਾਮਦ ਕੀਤੇ ਅਤੇ ਇਸ ਬਰਾਮਦਗੀ ਨੂੰ ਲੈ ਕੇ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।