ਤਪਾ ਪੁਲਸ ਵਲੋਂ ਨਸ਼ੀਲੀਆਂ ਗੋਲੀਆਂ ਦੀ ਖੇਪ ਸਮੇਤ 5 ਹਜ਼ਾਰ ਰੁਪਏ ਡਰੱਗ ਮਨੀ ਸਣੇ 3 ਕਾਬੂ
Sunday, Jun 28, 2020 - 03:33 PM (IST)
ਤਪਾ ਮੰਡੀ (ਸ਼ਾਮ,ਗਰਗ): ਪੰਜਾਬ ਅੰਦਰ ਨਸ਼ਿਆਂ ਦੇ ਵਹਿ ਰਹੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਬਰਨਾਲਾ ਪੁਲਸ ਪ੍ਰਸ਼ਾਸਨ ਵਲੋਂ ਬੀਤੇ ਦਿਨਾਂ ਤੋਂ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ 'ਚ ਉਨ੍ਹਾਂ ਨੂੰ ਬਹੁਤ ਵੱਡੀਆਂ ਸਫਲਤਾਵਾਂ ਵੀ ਮਿਲੀਆਂ ਹਨ। ਇਸੇ ਕੜੀ ਤਹਿਤ ਐੱਸ.ਐੱਸ.ਪੀ. ਬਰਨਾਲਾ ਸ੍ਰੀ ਸੰਦੀਪ ਗੋਇਲ ਦੇ ਨਿਰਦੇਸ਼ਾਂÎ ਤਹਿਤ ਡੀ.ਐੱਸ.ਪੀ. ਤਪਾ ਬਲਜੀਤ ਸਿੰਘ ਬਰਾੜ ਅਤੇ ਸੀ.ਆਈ.ਏ ਸਟਾਫ਼ ਵਲੋਂ ਸਾਂਝੇ ਤੌਰ ਤੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਢਿੱਲਵਾਂ ਵਿਖੇ ਛਾਪੇਮਾਰੀ ਕੀਤੀ ਗਈ, ਜਿੱਥੇ ਉਨ੍ਹਾਂ ਨੂੰ ਅਮਰੀਕ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਢਿਲਵਾਂ ਤੋਂ 2420 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਸਮੇਤ 5 ਹਜ਼ਾਰ ਰੁਪਏ ਡਰੱਗ ਮਨੀ,ਰਾਮ ਸਿੰਘ ਪੁੱਤਰ ਕਾਹਲਾ ਸਿੰਘ ਵਾਸੀ ਢਿਲਵਾਂ ਤੋਂ 50 ਲੀਟਰ ਲਾਹਨ,ਹਰਨੇਕ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮਾਨਾ ਪੱਤੀ ਢਿਲਵਾਂ ਤੋਂ 20 ਲੀਟਰ ਲਾਹਨ ਅਤੇ 12 ਬੋਤਲਾਂ ਠੇਕਾ ਸਰਾਬ ਹਰਿਆਣਾ ਬਰਾਮਦ ਕਰਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ, ਜ਼ੀਕਰਪੁਰ 'ਚ ਇਕ ਸਾਲ ਦੀ ਬੱਚੀ ਨਾਲ ਬਲਾਤਕਾਰ
ਇਸ ਮੌਕੇ ਗੱਲਬਾਤ ਕਰਦਿਆਂ ਡੀ.ਐੱਸ.ਪੀ. ਤਪਾ ਬਲਜੀਤ ਸਿੰਘ ਬਰਾੜ ਨੇ ਕਿਹਾ ਕੇ ਨਾਜਾਇਜ਼ ਤੌਰ ਤੇ ਨਸ਼ੇ ਵੇਚਣ ਵਾਲਿਆਂ ਖਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਖਤਮ ਕਰਨ ਲਈ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਆਪਣੀ ਮੁਨਾਫੇਖੋਰੀ ਨੂੰ ਮੁੱਖ ਰੱਖ ਕੇ ਨਸ਼ਾ ਆਦਿ ਦੀ ਤਸਕਰੀ ਕੀਤੀ ਜਾ ਰਹੀ ਹੈ ਜੋ ਸਰਾਸਰ ਗਲਤ ਅਤੇ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਅੰਦਰ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ, ਕਿਉਂਕਿ ਇਨ੍ਹਾਂ ਮਾੜੇ ਨਸ਼ਿਆਂ ਨੇ ਬਹੁਤ ਸਾਰੀਆਂ ਮਾਵਾਂ ਦੀਆਂ ਗੋਦਾਂ ਅਤੇ ਹਜ਼ਾਰਾਂ ਘਰ ਉਜਾੜ ਦਿੱਤੇ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਬਰਨਾਲਾ ਪ੍ਰਸ਼ਾਸਨ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦੇਵੇਗਾ। ਇਸ ਮੌਕੇ ਡੀ.ਐੱਸ.ਪੀ ਰਮਨਿੰਦਰ ਸਿੰਘ ਦਿਉਲ,ਸੀ.ਆਈ.ਏ ਸਟਾਫ ਦੇ ਇੰਚਾਰਜ ਬਲਜੀਤ ਸਿੰਘ,ਥਾਣਾ ਮੁੱਖੀ ਤਪਾ ਇੰਸਪੈਕਟਰ ਨਰਾਇਣ ਸਿੰਘ ਵਿਰਕ,ਸਿਟੀ ਇੰਚਾਰਜ ਮੇਜਰ ਸਿੰਘ ਆਦਿ ਨੇ ਕਿਹਾ ਕਿ ਪਿੰਡਾਂ 'ਚ ਨਸ਼ਿਆਂ ਖਿਲਾਫ ਸਰਚ ਕੀਤੀ ਜਾਵੇਗੀ,ਤੇ ਨਸ਼ਾਂ ਤਸ਼ਕਰਾਂ ਨੂੰ ਜਲਦੀ ਹੀ ਜੇਲ੍ਹ ਭੇਜਕੇ ਬਰਨਾਲਾ ਜਿਲੇ ਨੂੰ ਨਸ਼ਾ ਮੁਕਤ ਐਲਾਨਿਆ ਜਾਵੇਗਾ। ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਦੀ ਸੂਚਨਾ ਦਿੱਤੀ ਜਾਵੇ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਅਕਾਲੀ ਦਲ ਲਈ ਖਤਰੇ ਦੀ ਘੰਟੀ, ਵਰਚੂਅਲ ਰੈਲੀ 'ਚ ਭਾਜਪਾ ਕਾਂਗਰਸ ਦਾ ਬਦਲ ਬਣਨ ਦੀ ਦੌੜ 'ਚ