ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫ਼ਤਾਰ, 1 ਫਰਾਰ
Sunday, Aug 13, 2017 - 01:15 PM (IST)
ਬਠਿੰਡਾ - ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਦੇ ਏ. ਐੱਸ. ਆਈ. ਨੇ ਗਸ਼ਤ ਦੌਰਾਨ ਪੁਖਰਾਜ ਕਾਲੋਨੀ 'ਚੋਂ ਰਾਮਪਾਲ ਸਿੰਘ (27) ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 120 ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ। ਪੁਲਸ ਨੇ ਮੁਲਜ਼ਮ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਕ ਹੋਰ ਮਾਮਲੇ ਵਿਚ ਏ. ਐੱਸ. ਆਈ. ਜੰਗੀਰ ਸਿੰਘ ਨੇ ਪਿੰਡ ਮੋੜ ਚੜ੍ਹਤ ਸਿੰਘ ਵਿਖੇ ਕੁਲਵਿੰਦਰ ਸਿੰਘ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ 144 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਇਸ ਤੋਂ ਇਲਾਵਾ ਕੈਲਾਨ ਕਾਲੋਨੀ 'ਚ ਹੌਲਦਾਰ ਬਲਵੰਤ ਸਿੰਘ ਨੇ ਗਸ਼ਤ ਦੌਰਾਨ ਵਿਸ਼ਵਾਨਾਥ ਵਾਸੀ ਦਿਆਲਪੁਰਾ ਮਿਰਜ਼ਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਪੁਲਸ ਨੇ ਉਕਤ ਦੋਵਾਂ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
