ਤਪਾ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ 1 ਨੂੰ ਕੀਤਾ ਕਾਬੂ
Saturday, Sep 24, 2022 - 05:14 PM (IST)

ਤਪਾ ਮੰਡੀ (ਸ਼ਾਮ,ਗਰਗ) : ਤਪਾ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਤਪਾ ਨਿਰਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੇ ਨਿਰਦੇਸ਼ਾਂ ’ਤੇ ਡੀ.ਐੱਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੇ ਦਿੱਤੇ ਹੁਕਮਾਂ ’ਤੇ ਸਹਾਇਕ ਥਾਣੇਦਾਰ ਗਿਆਨ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਨੇ ਘੁੰਨਸ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ, ਆਉਣ-ਜਾਣ ਵਾਲੇ ਦੋ ਪਹੀਆ ਵਾਹਨ ਚਾਲਕਾਂ ਅਤੇ ਪੈਦਲ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਸੀ।
ਇਸ ਦੌਰਾਨ ਇਕ ਵਿਅਕਤੀ ਬਿੰਦਰ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਬਾਜੀਗਰ ਬਸਤੀ ਤਪਾ ਜਦ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿਛਾਂਹ ਮੁੜਨ ਲੱਗਾ ਤਾਂ ਪੁਲਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੋਸ਼ੀ ਬਿੰਦਰ ਸਿੰਘ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰਕੇ ਅੱਜ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਹੈ। ਜਾਂਚ ਦੌਰਾਨ ਉਸ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।