1030 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਕਾਬੂ
Sunday, Sep 22, 2019 - 04:21 PM (IST)

ਭੀਖੀ (ਸੰਦੀਪ ਜਿੰਦਲ) : ਭੀਖੀ ਪੁਲਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਭੀਖੀ ਪੁਲਸ ਦੇ ਏ.ਐੱਸ.ਆਈ. ਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਲਾਡੀ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਵਾਰਡ ਨੰਬਰ- 2 ਭੀਖੀ ਪਾਸੋਂ 1030 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਮੁਤਾਬਕ ਮੁਲਜ਼ਮ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਕਿੱਥੋਂ ਲੈ ਕੇ ਆਇਆ ਸੀ, ਅਤੇ ਕਿੱਥੇ ਸਪਲਾਈ ਕਰਨੀਆਂ ਸਨ।