ਪੁਲਸ ਨੇ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
Tuesday, Dec 19, 2017 - 06:01 PM (IST)

ਘੱਲ ਖੁਰਦ (ਦਲਜੀਤ) - ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮਹਿੰਮ ਦੇ ਚੱਲਦਿਆਂ ਥਾਣਾ ਘੱਲ ਖੁਰਦ ਦੇ ਮੁਖੀ ਇੰ. ਸੁਰਜੀਤ ਸਿੰਘ ਦੀ ਅਗਵਾਈ 'ਚ ਏ. ਐੱਸ. ਆਈ. ਕੁਲਵੰਤ ਸਿੰਘ ਨੇ ਸਮੇਤ ਪੁਲਸ ਪਾਰਟੀ ਇਲਾਕੇ 'ਚ ਗਸ਼ਤ ਦੌਰਾਨ ਪਿੰਡ ਲੋਹਾਮ ਨਜ਼ਦੀਕ ਇਕ ਵਿਅਕਤੀ ਨੂੰ ਸ਼ੱਕ ਪੈਣ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 200 ਗ੍ਰਾਂਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਥਾਣਾ ਘੱਲ ਖੁਰਦ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਅਸ਼ੋਕ ਪੁੱਤਰ ਸ਼ਿੰਗਾਰਾ ਵਾਸੀ ਪਿੰਡ ਸੋਢੀ ਨਗਰ ਵਜੋਂ ਹੋਈ ਹੈ। ਪੁਲਸ ਵੱਲੋ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।