ਰੂਪਨਗਰ : ਵਿਸਾਖੀ ਮੌਕੇ ਪੁਲਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਹੋਏ ਬਾਗੋ-ਬਾਗ
Tuesday, Apr 13, 2021 - 06:34 PM (IST)
ਰੂਪਨਗਰ (ਸੱਜਣ ਸਿੰਘ ਸੈਣੀ) : ਵਿਸਾਖੀ ਦੇ ਸ਼ੁੱਭ ਦਿਹਾੜੇ ’ਤੇ ਰੂਪਨਗਰ ਪੁਲਸ ਵੱਲੋਂ ਮੁਲਾਜ਼ਮਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਵੱਡਾ ਤੋਹਫਾ ਦਿੰਦੇ ਹੋਏ ਮੁਲਾਜ਼ਮਾਂ ਲਈ ਸਿਹਤ ਸੰਭਾਲ ਸੈਂਟਰ ਖੋਲ੍ਹਿਆ ਗਿਆ ਹੈ, ਜਿਸ ਦਾ ਉਦਘਾਟਨ ਜ਼ਿਲ੍ਹਾ ਪੁਲਸ ਮੁਖੀ ਡਾ. ਅਖਿਲ ਚੌਧਰੀ ਵੱਲੋਂ ਕੀਤਾ ਗਿਆ। ਰੂਪਨਗਰ ਪੁਲਸ ਲਾਈਨ ਵਿਖੇ ਖੋਲ੍ਹੇ ਸਿਹਤ ਸੰਭਾਲ ਸੈਂਟਰ ਵਿਚ ਪੁਲਸ ਮੁਲਾਜ਼ਮਾਂ ਲਈ ਓਪਨ ਏਅਰ ਜਿੰਮ, ਇਨਡੋਰ ਜਿੰਮ, ਯੋਗਾ ਹਾਲ, ਫਿਜ਼ੀਓਥੈਰੇਪੀ ਸੈਂਟਰ ਅਤੇ ਮੈਡੀਟੇਸ਼ਨ ਸੈਂਟਰ ਦੀ ਸਹਲੂਤ ਦਿੱਤੀ ਗਈ ਹੈ। ਇਸ ਦੀ ਵਰਤੋਂ ਕਰਕੇ ਪੁਲਸ ਮੁਲਾਜ਼ਮ ਫਿੱਟ ਰਹਿ ਸਕਦੇ ਹਨ। ਖੋਲ੍ਹੇ ਗਏ ਸਿਹਤ ਸੰਭਾਲ ਸੈਂਟਰ ਵਿਚ ਅਤਿ ਆਧੁਨਿਕ ਤਕਨੀਕੀ ਜਿੰਮ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ ।
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਕੈਪਟਨ ਕੋਲੋਂ ਕੀਤੀ ਵੱਡੀ ਮੰਗ
ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਮਾਨਯੋਗ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰੂਪਨਗਰ ਪੁਲਸ ਵੱਲੋਂ ਮੁਲਾਜ਼ਮਾਂ ਦੀ ਸਿਹਤ ਸੰਭਾਲ ਲਈ ਇਹ ਸੈਂਟਰ ਖੋਲ੍ਹਿਆ ਗਿਆ ਹੈਤ।
ਇਹ ਵੀ ਪੜ੍ਹੋ : ਪੰਜਾਬ ’ਚ ਸਕੂਲ ਖੋਲ੍ਹੇ ਜਾਣ ਦੇ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ
ਜ਼ਿਕਰ-ਏ-ਖਾਸ ਹੈ ਕਿ ਰੂਪਨਗਰ ਪੁਲਸ ਵੱਲੋਂ ਬੀਤੇ ਮਹੀਨਿਆਂ ਵਿਚ ਮੁਲਾਜ਼ਮਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਇਕ ਰਿਪੋਰਟ ਤਿਆਰ ਕੀਤੀ ਗਈ ਸੀ ਜਿਸ ਵਿਚ 250 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਅਧਿਕਾਰੀ ਮੋਟਾਪੇ ਜਾਂ ਹੋਰ ਬਿਮਾਰੀਆਂ ਦਾ ਨਾਲ ਪੀੜਤ ਪਾਏ ਗਏ ਸਨ। ਹੁਣ ਜ਼ਿਲ੍ਹਾ ਪੁਲਸ ਦੇ ਇਸ ਉਪਰਾਲੇ ਨੂੰ ਲੈ ਕੇ ਜ਼ਿਲ੍ਹੇ ਦੇ ਸਮੂਹ ਪੁਲਸ ਮੁਲਾਜ਼ਮਾਂ ਵਿਚ ਕਾਫੀ ਖੁਸ਼ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਨਸ਼ੇ ਦਾ ਕਹਿਰ, ਓਵਰਡੋਜ਼ ਨਾਲ ਪਤੀ-ਪਤਨੀ ਦੀ ਹਾਲਤ ਵਿਗੜੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?