ਪੁਲਸ ਨੂੰ ਮਿਲੀ ਵੱਡੀ ਸਫਲਤਾ, ਜਾਅਲੀ ਕਰੰਸੀ ਸਮੇਤ ਇਕ ਕਾਬੂ
Saturday, Aug 03, 2024 - 03:29 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਸੀ. ਆਈ. ਏ. ਸਟਾਂਫ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 20 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ ਥਾਣਾ ਕੁੱਲਗੜ੍ਹੀ ਵਿਚ 178, 180, 181 ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨੀਂ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਸਤੀਏ ਵਾਲਾ ਪਾਸ ਪੁੱਜੀ।
ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਸਕਰਨ ਸਿੰਘ ਉਰਫ ਰਾਜਨ ਪੁੱਤਰ ਹਰਜਿੰਦਰ ਸਿੰਘ ਵਾਸੀ ਵਾਰਡ ਨੰਬਰ 9 ਬਸਤੀ ਮਾਛੀਆ ਤਹਿਸੀਲ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਜਾਅਲੀ ਕਰੰਸੀ ਤਿਆਰ ਕਰਦਾ ਹੈ, ਵਰਤਦਾ ਹੈ ਤੇ ਅੱਗੇ ਸਪਲਾਈ ਕਰਦਾ ਹੈ। ਜੋ ਹੁਣ ਵੀ ਸਤੀਏ ਵਾਲਾ ਤੋਂ ਮੱਲਵਾਲ/ਬਾਜੀਦਪੁਰ ਨੂੰ ਜਾਂਦੇ ਰੋਡ ’ਤੇ ਕਿਸੇ ਨੂੰ ਜਾਅਲੀ ਕਰੰਸੀ ਦੇਣ ਲਈ ਖੜ੍ਹਾ ਹੈ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਅਤੇ ਤਲਾਸ਼ੀ ਦੌਰਾਨ 20 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।