ਚੋਰ ਗੁਰਦੁਆਰਾ ਸਾਹਿਬ ''ਚੋਂ ਨਕਦੀ ਚੋਰੀ ਕਰ ਕੇ ਫਰਾਰ

09/22/2017 11:23:57 AM

ਬਟਾਲਾ (ਸੈਂਡੀ) - ਬੀਤੀ ਰਾਤ ਪਿੰਡ ਤੱਤਲਾ ਵਿਖੇ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ 'ਚੋਂ ਨਕਦੀ ਚੋਰੀ ਕਰ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਪੁਲਸ ਨੂੰ ਦਰਜ ਕਰਵਾਈ ਰਿਪੋਰਟ 'ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮੰਗਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਠੱਕਰ ਸੰਧੂ ਨੇ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤੇ ਚੋਰ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ 600 ਰੁਪਏ ਅਤੇ ਭਾਨ ਚੋਰੀ ਕਰ ਕੇ ਫਰਾਰ ਹੋ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਥਾਣਾ ਸੇਖਵਾਂ 'ਚ ਗ੍ਰੰਥੀ ਮੰਗਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ।


Related News