ਥਾਣਾ ਬੱਧਨੀ ਕਲਾਂ ਪੁਲਸ ਵੱਲੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
Tuesday, Nov 11, 2025 - 02:30 PM (IST)
ਮੋਗਾ (ਕਸ਼ਿਸ਼ ਸਿੰਗਲਾ) : ਥਾਣਾ ਬੱਧਨੀ ਕਲਾਂ ਵੱਲੋ ਭੈੜੇ ਪੁਰਸ਼ਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅੱਜ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਸ ਨੇ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਦਬੋਚ ਲਿਆ। ਮਿਲੀ ਜਾਣਕਾਰੀ ਮੁਤਾਬਕ ਅੱਜ ਪੁਲਸ ਮੁਲਾਜ਼ਮ ਸਤਨਾਮ ਸਿੰਘ ਨੇ ਸਮੇਤ ਪੁਲਸ ਪਰਾਟੀ ਦੌਰਾਨ ਗਸ਼ਤ ਦੋਸ਼ੀ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਜੋਗਿੰਦਰ ਸਿੰਘ ਵਾਸੀ ਰਣੀਆ ਜ਼ਿਲਾ ਮੋਗਾ, ਦੋਸ਼ਣ ਜਸਵੀਰ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਰਣੀਆ ਜ਼ਿਲ੍ਹਾ ਮੋਗਾ ਨੂੰ ਗ੍ਰਿਫਤਾਰ ਕਰ ਲਿਆ।
ਇਸ ਦੌਰਾਨ ਜਦੋਂ ਪੁਲਸ ਨੇ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 200 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਮੁਲਜ਼ਮਾਂ 'ਤੇ ਮੁਕੱਦਮਾ ਨੰਬਰ 219 ਮਿਤੀ 10.11.2025 ਅ/ਧ 21/61/85 ਥਾਣਾ ਬੱਧਨੀ ਕਲਾਂ, ਜ਼ਿਲ੍ਹਾ ਮੋਗਾ ਦਰਜ ਕੀਤਾ ਗਿਆ ਹੈ। ਪੁਲਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
