ਪੁਲਸ ਨੇ 265 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

Sunday, Oct 29, 2017 - 05:38 PM (IST)

ਪੁਲਸ ਨੇ 265 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਤਰਨਤਾਰਨ (ਰਾਜੂ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਨਾਰਕੋਟਿਕ ਸੈੱਲ ਤਰਨਤਾਰਨ ਏ. ਐੱਸ. ਆਈ. ਲਖਵਿੰਦਰ ਸਿੰਘ, ਐੱਚ. ਸੀ. ਮੁਸਵਿੰਦਰ ਸਿੰਘ, ਲੇਡੀ ਸਿਪਾਹੀ ਅਨੀਤਾ ਪੰਨੂੰ, ਲੇਡੀ ਐੱਚ. ਸੀ. ਸੁਖਬੀਰ ਕੌਰ ਸਮੇਤ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਗਸ਼ਤ ਸਬੰਧੀ ਤਰਨਤਾਰਨ ਤੋਂ ਥਾਣਾ ਝਬਾਲ ਤੇ ਸਰਾਏ ਅਮਾਨਤ ਖਾਂ, ਭੂਸੇ ਆਦਿ ਨੂੰ ਜਾ ਰਹੇ ਸੀ, ਜਦੋਂ ਟੀ-ਪੁਆਇੰਟ ਮੋੜ ਭੂਸੇ ਰਕਬਾ ਸਰਾਏ ਅਮਾਨਤ ਖਾਂ ਪੁੱਜੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਵੇਖ ਕੇ ਘਬਰਾ ਗਿਆ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਹੁਸ਼ਿਆਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਹਵੇਲੀਆਂ ਸਰਾਏ ਅਮਾਨਤ ਖਾਂ ਦੱਸਿਆ। ਉਸ ਦੀ ਤਲਾਸ਼ੀ ਲੈਣ 'ਤੇ 265 ਗ੍ਰਾਮ ਹੈਰੋਇਨ ਬਰਾਮਦ ਹੋਈ। ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Related News