ਹੈਰੋਇਨ ਅਤੇ ਨਸ਼ੀਲਾ ਪਾਊੁਡਰ ਬਰਾਮਦ, ਔਰਤ ਸਮੇਤ ਦੋ ਕਾਬੂ

09/10/2017 3:32:21 PM

ਮੋਗਾ (ਅਜ਼ਾਦ) : ਮੋਗਾ ਪੁਲਸ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਇਕ ਔਰਤ ਸਮੇਤ ਦੋ ਨੂੰ ਕਾਬੂ ਕੀਤਾ ਗਿਆ ਹੈ, ਜਿੰਨਾਂ ਦੇ ਖਿਲਾਫ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪਹਿਲੇ ਮਾਮਲੇ 'ਚ ਨਾਰਕੋਟਿਕ ਸੈਲ ਮੋਗਾ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਦੋਲੇਵਾਲਾ ਦੇ ਕੋਲ ਜਾ ਰਹੀ ਸੀ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕੱਕੋ ਨਿਵਾਸੀ ਪਿੰਡ ਦੋਲੇਵਾਲਾ ਨੂੰ ਰੋਕਿਆ ਤਾਂ ਮਹਿਲਾ ਪੁਲਸ ਕਰਮਚਾਰੀ ਵਲੋਂ ਤਲਾਸ਼ੀ ਲੈਣ 'ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ, 540 ਨਸ਼ੀਲੀਆਂ ਗੋਲੀਆਂ ਤੋਂ ਇਲਾਵਾ 210 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ। ਕਥਿਤ ਦੋਸ਼ੀ ਖਿਲਾਫ ਥਾਣਾ ਫਤਿਹਗੜ੍ਹ ਪੰਜਤੂਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਦੂਸਰਾ ਮਾਮਲੇ 'ਚ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਨੱਥੋਕੇ ਕੋਲ ਸ਼ੱਕ ਦੇ ਆਧਾਰ 'ਤੇ ਰਣਜੀਤ ਸਿੰਘ ਨਿਵਾਸੀ ਪਿੰਡ ਫੂਲੇਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਕਥਿਤ ਦੋਸ਼ੀ ਦੇ ਖਿਲਾਫ ਥਾਣਾ ਬਾਘਾਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।