ਪੁਲਸ ਹੱਥ ਲੱਗੀ ਸਫਲਤਾ, ਹੈਰੋਇਨ ਸਮੇਤ 1 ਕਾਬੂ

Tuesday, Jan 02, 2018 - 01:51 PM (IST)

ਪੁਲਸ ਹੱਥ ਲੱਗੀ ਸਫਲਤਾ, ਹੈਰੋਇਨ ਸਮੇਤ 1 ਕਾਬੂ

ਬਟਾਲਾ (ਸੈਂਡੀ) : ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਇਕ ਵਿਅਕਤੀ ਨੂੰ 5 ਗ੍ਰਾਮ ਸਮੈਕ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਅਰਬਨ ਅਸਟੇਟ ਨਾਕਾ ਲਗਾਇਆ ਸੀ, ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਤੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਸ ਮੁਤਾਬਕ ਦੋਸ਼ੀ ਦੀ ਪਛਾਣ ਦਿਲਬਾਗ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਅਰਬਨ ਅਸਟੇਟ ਬਟਾਲਾ ਵਜੋਂ ਹੋਈ ਹੈ। ਜਿਸ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ ਥਾਣੇ ਵਿਖੇ ਕੇਸ ਦਰਜ ਕਰ ਦਿੱਤਾ ਹੈ।


Related News