ਬਠਿੰਡਾ ਪੁਲਸ ਨੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ’ਤੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ ’ਚ ਮਿਲੇ ਜੋੜੇ
Monday, May 31, 2021 - 06:38 PM (IST)
ਬਠਿੰਡਾ (ਜ.ਬ.) : ਸੀ. ਆਈ. ਏ.-2 ਵੱਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ ਕਰਕੇ ਚਾਰ ਔਰਤਾਂ ਸਮੇਤ 11 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਦਕਿ ਪੁਲਸ ਵੱਲੋਂ ਅੱਠ ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮਲੋਟ ਰਿੰਗ ਰੋਡ ’ਤੇ ਇਕ ਹੋਟਲ ਵਿਚ ਦੇਹ ਵਪਾਰ ਦਾ ਅੱਡਾ ਚਲਾਇਆ ਜਾ ਰਿਹਾ ਹੈ । ਸੂਚਨਾ ਦੇ ਆਧਾਰ ’ਤੇ ਸੀ. ਆਈ. ਏ.-2 ਦੇ ਇੰਸਪੈਕਟਰ ਜਸਵੀਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਹੋਟਲ ਵਿਖੇ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ : ਸੰਗਰੂਰ ’ਚ ਕਾਂਗਰਸੀ ਆਗੂ ’ਤੇ ਕਾਤਲਾਨਾ ਹਮਲਾ, ਚੱਲੀਆਂ ਗੋਲ਼ੀਆਂ
ਇਸ ਦੌਰਾਨ ਪੁਲਸ ਨੇ ਕੁਲਵਿੰਦਰ ਸਿੰਘ ਵਾਸੀ ਬਠਿੰਡਾ, ਅਮਨਦੀਪ ਸਿੰਘ ਵਾਸੀ ਜਗ੍ਹਾ ਰਾਮ ਤੀਰਥ, ਕੌਰਜੀਤ ਸਿੰਘ ਵਾਸੀ ਚੁੱਘੇ ਖੁਰਦ, ਗਰੋਵਰ ਵਾਸੀ ਸਿਰਸਾ, ਪ੍ਰਵੀਨ ਸ਼ਰਮਾ ਵਾਸੀ ਬਠਿੰਡਾ, ਬਿੰਦਰ ਕੌਰ ਵਾਸੀ ਜਗ੍ਹਾ ਰਾਮ ਤੀਰਥ, ਮਨਪ੍ਰੀਤ ਕੌਰ ਵਸੀ ਬੈਂਕ ਕਾਲੋਨੀ, ਸੰਦੀਪ ਕੌਰ ਵਾਸੀ ਬਾਜਕ ਨੂੰ ਇਤਰਾਜ਼ਯੋਗ ਹਾਲਤ ਵਿਚ ਗ੍ਰਿਫ਼ਤਾਰ ਕਰ ਲਿਆ, ਜਦਕਿ ਕਪਿਲ ਕੁਮਾਰ ਵਾਸੀ ਬਠਿੰਡਾ, ਗਗਨ ਵਾਸੀ ਬਠਿੰਡਾ ਅਤੇ ਅਸ਼ਵਨੀ ਵਾਸੀ ਭੱਟੀ ਰੋਡ ਪੁਲਸ ਦੇ ਹੱਥ ਨਹੀਂ ਲੱਗ ਸਕੇ।
ਇਹ ਵੀ ਪੜ੍ਹੋ : ਮੁਕਤਸਰ ’ਚ ਸ਼ਰਮਸਾਰ ਹੋਈ ਇਨਸਾਨੀਅਤ, ਭੈਣ ਵਲੋਂ ਭਰਾ ’ਤੇ ਲਗਾਏ ਦੋਸ਼ਾਂ ਨੇ ਉਡਾਏ ਹੋਸ਼
ਡੀ. ਐੱਸ. ਪੀ. ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਉਕਤ ਹੋਟਲ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਪੁਲਸ ਵੱਲੋਂ ਉਕਤ ਹੋਟਲ ’ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ਼ ਇਮੋਰਲ ਟ੍ਰੈਫਿਕ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਤਨੀ ’ਤੇ ਮਾੜੀ ਨਜ਼ਰ ਰੱਖਣ ਵਾਲੇ ਨੂੰ ਦਿੱਤੀ ਖ਼ੌਫਨਾਕ ਸਜ਼ਾ, ਪਹਿਲਾਂ ਕਤਲ ਕੀਤਾ ਫਿਰ ਪੱਖੇ ਨਾਲ ਟੰਗੀ ਲਾਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?