ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

08/16/2017 6:04:50 PM

ਬਟਾਲਾ (ਬੇਰੀ) - ਥਾਣਾ ਰੰਗੜ ਨੰਗਲ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਗੀਰ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਪਿੰਡ ਯਾਦਪੁਰ ਤੋਂ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਨ ਉਪਰੰਤ ਇਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ।