ਨਾਜਾਇਜ਼ ਸ਼ਰਾਬ ਸਣੇ 2 ਕਾਬੂ

Monday, Aug 21, 2017 - 01:51 PM (IST)

ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਆਵਲਾ) — ਪਿੰਡ ਚੱਕ ਰੱਖ ਅਮੀਰ ਅਤੇ ਮੱਲਾਂਵਾਲਾ 'ਚ ਪੁਲਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਨੇ 98 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੁਖਤਿਆਰ ਸਿੰਘ ਪੁੱਤਰ ਹਰਨਾਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਥਾਣਾ ਅਮੀਰਖਾਸ 'ਚ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਦੂਸਰੇ ਪਾਸੇ ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸਾਢੇ 7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਸੁਰਿੰਦਰ ਛਿੰਦਾ ਨੂੰ ਕਾਬੂ ਕੀਤਾ ਹੈ, ਜਿਸਨੂੰ ਬਾਅਦ 'ਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
 


Related News