ਵੈਰੋਵਾਲ ਪੁਲਸ ਨੇ ਨਸ਼ੀਲੇ ਪਦਾਰਥ ਸਮੇਤ ਇਕ ਨੂੰ ਕੀਤਾ ਕਾਬੂ
Monday, Jul 01, 2019 - 04:43 PM (IST)

ਵੈਰੋਵਾਲ (ਗਿੱਲ) : ਐੱਸ. ਐੱਸ. ਪੀ. ਤਰਨਤਾਰਨ ਵੱਲੋਂ ਸਮਾਜ ਵਿਰੋਧੀ ਅਨਸਰਾ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਵੈਰੋਵਾਲ ਦੇ ਐੱਸ. ਐੱਚ. ਓ. ਸਮਿੰਦਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਵੈਰੋਵਾਲ ਦੀ ਪੁਲਸ ਵੱਲੋਂ 260 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕੇ ਪੁਲਸ ਪਾਰਟੀ ਵੱਲੋਂ ਮੀਆਂਵਿੰਡ ਦੇ ਸਰਕਾਰੀ ਐਲੀਮੈਟਰੀ ਸਕੂਲ ਦੇ ਕੋਲੋਂ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਜਿਸ ਪਾਸੋਂ 260 ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਜਿਸਦੀ ਪਹਿਚਾਣ ਮੰਗਲ ਸਿੰਘ ਉਰਫ ਮੰਗੂ ਪੁੱਤਰ ਜਗਤਾਰ ਸਿੰਘ ਵਾਸੀ ਫਤਿਹਪੁਰ ਬਦੇਸ਼ੇ ਵਜੋਂ ਹੋਈ।
ਇਸ ਸਬੰਧੀ ਪੁਲਸ ਥਾਣਾ ਵੈਰੋਵਾਲ ਵਿਖੇ ਐੱਨ. ਪੀ. ਡੀ. ਐੱਸ. ਐਕਟ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐੱਸ.ਆਈ. ਬਲਬੀਰ ਸਿੰਘ, ਮੁਨਸ਼ੀ ਲਖਵਿੰਦਰ ਸਿੰਘ, ਏ.ਐੱਸ.ਆਈ. ਲਥਵਿੰਦਰ ਸਿੰਘ, ਨਿਸ਼ਾਨ ਸਿੰਘ ਆਦਿ ਮੌਜੂਦ ਸਨ।