ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਵੱਡੀ ਮਾਤਰਾ ''ਚ ਸ਼ਰਾਬ ਦਾ ਜ਼ਖੀਰਾ ਬਰਾਮਦ
Sunday, Sep 20, 2020 - 02:54 PM (IST)
ਫਿਰੋਜ਼ਪੁਰ (ਕੁਮਾਰ): ਐਕਸਾਈਜ਼ ਵਿਭਾਗ ਫਿਰੋਜ਼ਪੁਰ ਪੁਲਸ, ਤਰਨਤਾਰਨ ਪੁਲਸ ਅਤੇ ਡਰੋਨ ਦੀ ਟੀਮ ਨੂੰ ਨਾਲ ਲੈ ਕੇ ਜੁਆਇੰਟ ਮੁਹਿੰਮ ਚਲਾਉਂਦੇ ਹੋਏ ਹਰੀਕੇ ਸਤਲੁਜ ਬਿਆਸ ਦਰਿਆ 'ਚ ਸਮਾਜ ਵਿਰੋਧੀ ਅਨਸਰਾਂ ਵਲੋਂ ਕੱਢੀ ਜਾ ਰਹੀ ਕਰੀਬ 3 ਲੱਖ ਲੀਟਰ ਲਾਹਨ, 100 ਤਰਪਾਲਾਂ, 15 ਡਰੱਮ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਪ੍ਰੇਮ ਸਬੰਧਾਂ 'ਚ ਖ਼ੌਫਨਾਕ ਵਾਰਦਾਤ, ਨਾਬਾਲਗ ਨੂੰ ਦਿੱਤੀ ਦਿਲ ਕੰਬਾਊ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਈ.ਟੀ.ਓ. ਫਿਰੋਜ਼ਪੁਰ ਕਰਮਬੀਰ ਸਿੰਘ ਮੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਵੱਡੇ ਪੱਧਰ 'ਤੇ ਨਾਜ਼ਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਗੈਰ-ਕਾਨੂੰਨੀ ਸ਼ਰਾਬ ਕੱਢ ਰਹੇ ਹਨ ਅਤੇ ਇਸ ਸੂਚਨਾ ਦੇ ਆਧਾਰ 'ਤੇ ਐਕਸਾਈਜ਼ ਵਿਭਾਗ ਫਿਰੋਜ਼ਪੁਰ ਦੀ ਟੀਮ ਨੇ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹੇ ਦੀ ਪੁਲਸ ਅਤੇ ਡਰੋਨ ਦੀ ਟੀਮ ਨੂੰ ਨਾਲ ਲੈ ਕੇ ਇਸ ਏਰੀਏ 'ਚ ਰੇਡ ਕੀਤੀ ਗਈ ਅਤੇ ਭਾਰੀ ਮਾਤਰਾ 'ਚ ਵਾਹਨ ਅਤੇ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਈ.ਟੀ.ਓ. ਕਰਮਬੀਰ ਸਿੰਘ ਮੱਲ ਨੇ ਦੱਸਿਆ ਕਿ ਤਿੰਨ ਲੱਖ ਲੀਟਰ ਲਾਹਨ ਨੂੰ ਵਿਭਾਗ ਵਲੋਂ ਨਸ਼ਟ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਦਾ ਦੂਜਾ ਸਾਮਾਨ ਕਬਜ਼ੇ 'ਚ ਲੈ ਕੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਖ਼ਿਲਾਫ ਮੁਕੱਦਮਾ ਦਰਜ ਕਰਕੇ ਪੁਲਸ ਵਲੋਂ ਉਨ੍ਹਾਂ ਨੂੰ ਫੜ੍ਹਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬਜ਼ੁਰਗ ਬਾਬੇ ਨਾਲ ਜਨਾਨੀ ਨੇ ਕੀਤਾ ਸ਼ਰਮਨਾਕ ਕਾਰਾ, ਅਸ਼ਲੀਲ ਵੀਡੀਓ ਬਣਾ ਇੰਝ ਲੁੱਟਿਆ