ਦੇਖ ਲਓ ਮਾਂ ਪੁੱਤ ਦਾ ਹਾਲ, ਪੁਲਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਕੀਤੇ ਗ੍ਰਿਫਤਾਰ

Monday, Sep 04, 2023 - 02:18 PM (IST)

ਦੇਖ ਲਓ ਮਾਂ ਪੁੱਤ ਦਾ ਹਾਲ, ਪੁਲਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਕੀਤੇ ਗ੍ਰਿਫਤਾਰ

ਰਾਏਕੋਟ (ਭੱਲਾ) : ਥਾਣਾ ਸਦਰ ਪੁਲਸ ਵੱਲੋਂ ਮਾਂ-ਪੁੱਤ ਨੂੰ ਵੱਡੀ ਮਾਤਰਾ ਵਿਚ ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਸਦਰ ਦੇ ਇੰਚਾਰਜ ਐੱਸ. ਆਈ. ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐੱਸ. ਆਈ. ਮਨੋਹਰ ਲਾਲ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਬੱਸੀਆਂ ਦੇ ਬੱਸ ਸਟੈਂਡ ਵਿਖੇ ਮੌਜੂਦ ਸਨ ਤਾਂ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਸੋਨੀ ਕੌਰ ਅਤੇ ਇਸ ਦਾ ਲੜਕਾ ਹਰਪ੍ਰੀਤ ਸਿੰਘ ਉਰਫ ਚਿੱਲੂ ਨਸ਼ੇ ਦੀਆਂ ਗੋਲ਼ੀਆਂ ਵੇਚਣ ਦੇ ਆਦੀ ਹਨ, ਜਿਨ੍ਹਾਂ ਨੇ ਜੋ ਅੱਜ ਵੀ ਮੋਟਰਸਾਈਕਲ ਬਿਨਾਂ ਨੰਬਰੀ ਰੰਗ ਕਾਲਾ ’ਤੇ ਸਵਾਰ ਹੋ ਕੇ ਗਾਹਕਾਂ ਨੂੰ ਨਸ਼ੇ ਦੀਆਂ ਗੋਲੀਆਂ ਦੀ ਸਪਲਾਈ ਕਰਨ ਲਈ ਪਿੰਡ ਬੁਰਜ ਹਰੀ ਸਿੰਘ ਤੋ ਬੱਸੀਆਂ ਨੂੰ ਆਉਣਾ ਹੈ। ਜੇਕਰ ਹੁਣੇ ਹੀ ਸੀਲੋਆਣੀ ਚੌਰਸਤੇ ’ਤੇ ਨਾਕਾਬੰਦੀ ਕੀਤੀ ਜਾਵੇ ਤਾਂ ਦੋਵੇ ਵੱਡੀ ਮਾਤਰਾ ਵਿਚ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾ ਸਕਦੇ ਹਨ।

ਇਸ ਦੌਰਾਨ ਪੁਲਸ ਵੱਲੋਂ ਤੁਰੰਤ ਕਾਰਵਾਈ ਅਮਲ ਵਿਚ ਲਿਆਂਉਦੇ ਹੋਏ ਉਕਤ ਮਾਂ-ਪੁੱਤ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ 300 ਖੁੱਲ੍ਹੀਆਂ ਨਸ਼ੇ ਦੀਆ ਗੋਲੀਆ ਬਰਾਮਦ ਕੀਤੀਆਂ ਗਈਆਂ। ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਸਦਰ ਰਾਏਕੋਟ ਵਿਚ ਹਰਪ੍ਰੀਤ ਸਿੰਘ ਉਰਫ ਚਿੱਲੂ ਪੁੱਤਰ ਅਮਰਜੀਤ ਸਿੰਘ ਅਤੇ ਸੋਨੀ ਕੌਰ ਪਤਨੀ ਅਮਰਜੀਤ ਸਿੰਘ ਦੋਵੇਂ ਵਾਸੀ ਬੁਰਜ ਹਰੀ ਸਿੰਘ ਵਿਰੁੱਧ ਥਾਣਾ ਸਦਰ ਰਾਏਕੋਟ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News