ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ 6 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ

Sunday, Dec 31, 2023 - 06:15 PM (IST)

ਭਵਾਨੀਗੜ੍ਹ (ਕਾਂਸਲ) : ਜ਼ਿਲ੍ਹਾ ਪੁਲਸ ਵੱਲੋਂ ਸੀਨੀਅਰ ਕਪਤਾਲ ਪੁਲਸ ਸੰਗਰੂਰ ਸਰਤਾਜ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਪੁਲਸ ਚੈਕਪੋਸਟ ਕਾਲਾਝਾੜ ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 3 ਮੈਂਬਰਾਂ ਨੂੰ ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ। ਅੱਜ ਪੁਲਸ ਥਾਣੇ ਵਿਖੇ ਕੀਤੀ ਪ੍ਰੈਸ ਕਾਨਫੰਰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ ਗੁਰਮੁੱਖ ਸਿੰਘ, ਥਾਣਾ ਮੁਖੀ ਅਜੇ ਪਰੋਚਾ ਅਤੇ ਪੁਲਸ ਚੈਕ ਪੋਸਟ ਕਾਲਾਝਾੜ ਦੇ ਇੰਚਾਰਜ ਥਾਣੇਦਾਰ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਲਾਕੇ ’ਚ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਹੋਣ ਦੀਆਂ ਹੋ ਰਹੀਆਂ ਘਟਨਾਵਾਂ ਸਬੰਧੀ  ਪੁਲਸ ਵਲੋਂ ਚੋਰੀ ਦੇ ਮੁਕੱਦਮੇ ਦਰਜ ਕਰਕੇ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਤਫ਼ਤੀਸ਼ ਸ਼ੁਰੂ ਕਰਦਿਆਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਅਮਨਜੋਤ ਸਿੰਘ ਪਟਾਕਾ ਪੁੱਤਰ ਕੁਲਦੀਪ ਸਿੰਘ ਵਾਸੀ ਕਾਕੜਾ, ਅਰਮਾਨ ਖ਼ਾਨ ਪੁੱਤਰ ਹਰਮਨ ਸਿੰਘ ਵਾਸੀ ਪਿੰਡ ਸੁਧੇਵਾਲ ਪਟਿਆਲਾ ਤੇ ਹਰਮਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਹਿਲਾ ਪੱਤੀ ਭਵਾਨੀਗੜ੍ਹ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਮਾਣਯੋਗ ਕੋਰਟ ’ਚ ਪੇਸ਼ ਕਰਨ ਤੋਂ ਬਾਅਦ ਮਿਲੇ ਪੁਲਸ ਰਿਮਾਂਡ ਦੌਰਾਨ ਇਨ੍ਹਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦੇ 6 ਮੋਟਰਸਾਈਕਲ ਬਰਾਮਦ ਹੋਏ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਚੋਰ ਗਿਰੋਹ ਦੇ ਇਨ੍ਹਾਂ ਮੈਂਬਰਾਂ ਵੱਲੋਂ ਮੋਟਰਸਾਈਕਲ ਚੋਰੀ ਕਰਕੇ ਇਨ੍ਹਾਂ ਦਾ ਸਮਾਨ ਕੱਢ ਕੇ ਅੱਗੇ ਵੇਚਿਆਂ ਜਾਂਦਾ ਸੀ ਤੇ ਇਹ ਸਮਾਨ ਕਿਥੇ ਵੇਚਿਆਂ ਜਾਂਦਾ ਸੀ ਅਗਲੀ ਤਫ਼ਤੀਸ਼ ਦੌਰਾਨ ਇਹ ਵੀ ਸਹਾਮਣੇ ਆ ਜਾਵੇਗਾ। ਉਕਤ ਗਿਹੋਰ ਦੇ ਮੈਂਬਰਾਂ ਤੋਂ ਚੋਰੀ ਦੇ ਬਰਾਮਦ ਕੀਤੇ ਗਏ 6 ਮੋਟਰਸਾਈਕਲਾਂ ’ਚੋਂ ਇਕ ਮੋਟਰਸਾਈਕਲ ਦਾ ਕੇਵਲ ਖੋਲ ਹੀ ਬਰਾਮਦ ਹੋਇਆ। ਜਿਸ ਦੇ ਬਾਕੀ ਸਾਰੇ ਪਾਰਟਸ ਚੋਰਾਂ ਨੇ ਕੱਢ ਕੇ ਵੇਚ ਦਿੱਤੇ ਸਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਮਨਜੋਤ ਸਿੰਘ ਪਟਾਕਾ ਖਿਲਾਫ਼ ਪਹਿਲਾਂ ਵੀ ਥਾਣਾ ਭਵਾਨੀਗੜ੍ਹ ਵਿਖੇ ਚੋਰੀ ਦੇ 3 ਮਾਮਲੇ ਅਤੇ ਥਾਣਾ ਕੋਤਵਾਲੀ ਨਾਭਾ ਵਿਖੇ ਵੀ ਇਕ ਮਾਮਲਾ ਦਰਜ ਹੈ।


Gurminder Singh

Content Editor

Related News