ਮੋਰਿੰਡਾ ਪੁਲਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਸ਼ਹਿਰ ਅਤੇ ਪਿੰਡਾਂ ਵਿਚ ਚੈਕਿੰਗ

Wednesday, Aug 07, 2024 - 05:52 PM (IST)

ਮੋਰਿੰਡਾ ਪੁਲਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਸ਼ਹਿਰ ਅਤੇ ਪਿੰਡਾਂ ਵਿਚ ਚੈਕਿੰਗ

ਮੋਰਿੰਡਾ (ਧੀਮਾਨ) : ਮੋਰਿੰਡਾ ਪੁਲਸ ਥਾਣਾ ਸਦਰ ਅਤੇ ਪੁਲਸ ਥਾਣਾ ਸਿਟੀ ਦੀ ਪੁਲਸ ਵੱਲੋਂ ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਮੋਰਿੰਡਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਆਪਰੇਸ਼ਨ ਕਾਸੋ ਤਹਿਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੰਧੂ ਨੇ ਦੱਸਿਆ ਕਿ ਮੋਰਿੰਡਾ ਸਿਟੀ ਪੁਲਸ ਵੱਲੋਂ ਐੱਸ.ਐੱਚ.ਓ. ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਵਿਚ ਪਿੰਡ ਸਹੇੜੀ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚੈਕਿੰਗ ਕੀਤੀ ਗਈ। 

ਉਨ੍ਹਾਂ ਕਿਹਾ ਕਿ ਐੱਨ.ਡੀ.ਪੀ.ਐੱਸ. ਦੇ ਪੁਰਾਣੇ ਮਾਮਲਿਆਂ ਦਾ ਸਾਹਮਣਾ ਕਰਨ ਵਾਲੇ ਅਤੇ ਐੱਨ.ਡੀ.ਪੀ.ਐੱਸ. ਦੇ ਹੋਰਨਾਂ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਆਪਰੇਸ਼ਨ ਕਾਸੋ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ।


author

Gurminder Singh

Content Editor

Related News