ਜਲੰਧਰ ’ਚ ਪੁਲਸ ਨੇ ਚੱਲਦੀ ਪਾਰਟੀ ’ਚੋਂ ਗ੍ਰਿਫ਼ਤਾਰ ਕੀਤਾ ਲਾੜਾ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

Sunday, Apr 04, 2021 - 06:27 PM (IST)

ਜਲੰਧਰ ’ਚ ਪੁਲਸ ਨੇ ਚੱਲਦੀ ਪਾਰਟੀ ’ਚੋਂ ਗ੍ਰਿਫ਼ਤਾਰ ਕੀਤਾ ਲਾੜਾ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਜਲੰਧਰ (ਮਾਹੀ) : ਥਾਣਾ ਮਕਸੂਦਾਂ ਅਧੀਨ ਆਉਂਦੇ ਕੁੰਜ ਇਲਾਕੇ ਵਿਚ ਚੱਲ ਰਹੀ ਵਿਆਹ ਦੀ ਪਾਰਟੀ ਵਿਚ ਉਸ ਸਮੇਂ ਭੜਥੂ ਪੈ ਗਿਆ ਜਦੋਂ ਪੁਲਸ ਨੇ ਪਾਰਟੀ ’ਚ ਪਹੁੰਚ ਕੇ ਲਾੜੇ ਨੂੰ ਗ੍ਰਿਫ਼ਤਾਰ ਕਰ ਲਿਆ। ਦਰਅਸਲ ਮਕਸੂਦਾਂ ਦੇ ਪੋਲਟਰੀ ਫਾਰਮ ਮਾਲਕ ਵਲੋਂ ਵਿਆਹ ਤੋਂ ਤਿੰਨ ਬਾਅਦ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ। ਜਿਸ ਵਿਚ 100 ਤੋਂ 150 ਲੋਕ ਸ਼ਾਮਲ ਸਨ। ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦੇ ਪੁਲਸ ਨੇ ਲਾੜੇ ਨੂੰ ਰਿਸੈਪਸ਼ਨ ਪਾਰਟੀ ’ਚੋਂ ਹੀ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਬਾਅਦ ਵਿਚ ਜ਼ਮਾਨਤ ਹੋਣ ਤੋਂ ਬਾਅਦ ਪੁਲਸ ਵਲੋਂ ਉਕਤ ਨੂੰ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ

ਕੀ ਕਹਿਣਾ ਹੈ ਪੁਲਸ ਦਾ
ਇਸ ਸੰਬੰਧੀ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਲਗਭਗ ਸਵਾ 10 ਵਜੇ ਉਹ ਪੁਲਸ ਪਾਰਟੀ ਨਾਲ ਵਿਰਆਣਾ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਕੁੰਜ ਮਕਸੂਦਾਂ ਦੀ ਕੋਠੀ ਨੰਬਰ 208 ਦੇ ਰਹਿਣ ਵਾਲੇ ਵਿਸ਼ਨੂੰਕਾਂਤ ਕੰਬੋਜ ਨੇ ਆਪਣੇ ਮਕਾਨ ਦੇ ਬਾਹਰ ਕਾਫੀ ਭੀੜ ਇਕੱਠੀ ਕੀਤੀ ਹੋਈ ਹੈ। ਇਸ ਦੌਰਾਨ ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਸ ਨੇ ਆਪਣੇ ਘਰ ਦੇ ਬਾਹਰ ਵਿਆਹ ਦੀ ਰਿਸੈਪਸ਼ਨ ਪਾਰਟੀ ਰੱਖੀ ਹੈ। ਜਿਸ ਵਿਚ 100 ਤੋਂ 150 ਲੋਕ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਉਂਝ ਵੀ ਜਲੰਧਰ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾਇਆ ਗਿਆ ਹੈ ਅਤੇ ਇਸ ਸਮੇਂ ਦਰਮਿਆਨ ਕੋਈ ਪ੍ਰੋਗਰਾਮ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਪਲਾਂ ’ਚ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ

ਲਿਹਾਜ਼ਾ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਚੱਲਦੇ ਵਿਸ਼ਨੂੰਕਾਂਤ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਦਕਿ ਮੌਕੇ ’ਤੇ ਹੀ ਇਕ ਵਿਅਕਤੀ ਵਲੋਂ ਉਸ ਦੀ ਜ਼ਮਾਨਤ ਦੇ ਦਿੱਤੀ ਗਈ। ਪੁਲਸ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਸਖ਼ਤ ਹੁਕਮ ਦਿੱਤੇ ਗਏ ਹਨ। ਲੋਕਾਂ ਨੂੰ ਵੀ ਚਾਹੀਦਾ ਹੈ ਕਿ ਕੋਰੋਨਾ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਤੋਂ ਪਹਿਲਾਂ ਬੀਬੀਆਂ ਜ਼ਰੂਰ ਜਾਣ ਲੈਣ ਇਹ ਜ਼ਰੂਰੀ ਗੱਲਾਂ


author

Gurminder Singh

Content Editor

Related News