ਪਿੰਡ ਮਾੜੀ ਕੰਬੋਕੇ ''ਚ ਰਸਤੇ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਮਾਮਲੇ ''ਚ ਇਕ ਹੋਰ ਵਿਅਕਤੀ ਦੀ ਮੌਤ

Sunday, Aug 06, 2017 - 04:30 PM (IST)

ਪਿੰਡ ਮਾੜੀ ਕੰਬੋਕੇ ''ਚ ਰਸਤੇ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਮਾਮਲੇ ''ਚ ਇਕ ਹੋਰ ਵਿਅਕਤੀ ਦੀ ਮੌਤ

ਭਿੱਖੀਵਿੰਡ (ਸੁਖਚੈਨ, ਅਮਨ)- ਪੁਲਸ ਥਾਣਾ ਖਾਲੜਾ ਅਧੀਨ ਆਉਦੇ ਪਿੰਡ ਮਾੜੀ ਕੰਬੋਕੇ ਵਿਖੇ ਬੀਤੇ ਦਿਨੀਂ ਰਸਤੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਚੱਲਣ ਨਾਲ ਇਕ ਨੌਜਵਾਨ ਦੀ ਮੌਤ ਅਤੇ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਉਥੇ ਹੀ ਅੱਜ ਇਕ ਹੋਰ ਵਿਅਕਤੀ ਜ਼ਖਮਾਂ ਦੀ ਤਾਪ ਨਾ ਝਲਦਾ ਹੋਇਆ ਦਮ ਤੋੜ ਗਿਆ।  
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਾੜੀ ਕੰਬੋਕੇ ਵਿਖੇ ਜ਼ਮੀਨ ਨੂੰ ਜਾਣ ਵਾਲੇ ਰਸਤੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀ ਤਾਬੜਤੋੜ ਗੋਲੀ 'ਚ ਇਕ ਨੌਜਵਾਨ ਸੁਖਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਸੁਖਬੀਰ ਸਿੰਘ ਦੀ ਧਿਰ ਦੇ ਤਿੰਨ ਵਿਅਕਤੀ ਜਿੰਨਾਂ 'ਚ ਪ੍ਰਗਟ ਸਿੰਘ, ਨਿਸ਼ਾਨ ਸਿੰਘ, ਹਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਏ , ਜਿੰਨਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਇਨ੍ਹਾਂ 'ਚੋਂ ਪ੍ਰਗਟ ਸਿੰਘ ਪੁੱਤਰ ਜੋਗਿੰਦਰ ਸਿੰਘ ਦੀ ਗੋਲੀਆਂ ਲੱਗਣ ਕਾਰਨ ਹਾਲਤ ਕਾਫੀ ਗੰਭੀਰ ਚੱਲ ਰਹੀ ਸੀ ਜਿਸ ਦੀ ਅੱਜ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।
ਇਸ ਸਬੰਧੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਸਲੱਖਣ ਸਿੰਘ ਮਾਨ ਨੇ ਦੱਸਿਆ ਕਿ 20 ਜੁਲਾਈ ਵਾਲੇ ਦਿਨ ਪਿੰਡ ਮਾੜੀ ਕੰਬੋਕੇ ਵਿਖੇ ਜੋ ਗੋਲੀ ਚੱਲੀ ਸੀ ਉਸ 'ਚ ਸੁਖਬੀਰ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਵਿਅਕਤੀ ਜ਼ਖਮੀ ਹੋ ਗਏ ਸਨ ਅਤੇ ਜਿੰਨਾਂ 'ਚੋਂ ਇਕ ਦੀ ਅੱਜ ਜ਼ੇਰੇ ਇਲਾਜ ਮੌਤ ਹੋ ਗਈ। ਪੁਲਸ ਨੇ ਮੁਕੱਦਮਾ ਦਰਜ ਕਰ ਸੁਖਚੈਨ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ, ਜੁਗਰਾਜ ਸਿੰਘ ਨੂੰ ਕਾਬੂ ਕਰ ਲਿਆ ਹੈ ਅਤੇ ਬਾਕੀ ਫਰਾਰ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 


Related News