ਪੁਲਸ ਲਈ ਸਿਰਦਰਦੀ ਰਹੇ ਪੰਜਾਬ ਦੇ ਖ਼ਤਰਨਾਕ ਗੈਂਗਸਟਰ ਦੀ ਮੌਤ
Tuesday, Feb 04, 2025 - 01:57 PM (IST)
ਲੁਧਿਆਣਾ (ਸਿਆਲ) : ਜੇਲ੍ਹ ਵਿਚ ਬੰਦ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਸਾਗਰ ਨਿਊਟਨ ਦੀ ਬਿਮਾਰੀ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸਾਗਰ ਸੰਗਰੂਰ ਜੇਲ੍ਹ ਵਿਚ ਬੰਦ ਸੀ। ਗੈਂਗਸਟਰ ਸਾਗਰ ਵਿਰੁੱਧ 18 ਦੇ ਕਰੀਬ ਮਾਮਲੇ ਦਰਜ ਸਨ। ਸੂਤਰਾਂ ਮੁਤਾਬਕ ਗੈਂਗਸਟਰ ਨੂੰ ਪਹਿਲਾਂ ਇਲਾਜ ਲਈ ਪਟਿਆਲਾ ਦੇ ਰਾਜਿੰਦਰ ਹਸਪਤਾਲ ਲਿਜਾਇਆ ਗਿਆ ਸੀ। ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਸ ਨੂੰ ਪੀ. ਜੀ. ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਜਿੱਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : 5 ਤਾਰੀਖ਼ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, ਹਲਚਲ ਵਧੀ
ਲੰਘੇ ਵਰ੍ਹੇ ਗ੍ਰਿਫ਼ਤਾਰ ਹੋਇਆ ਸੀ ਸਾਗਰ
ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਦੀ ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਦਨਾਮ ਗੈਂਗਸਟਰ ਸਾਗਰ ਨਿਊਟਨ ਨੂੰ ਅਗਸਤ 2024 ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ 'ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਕੀਤੇ ਸਨ। ਪੁਲਸ ਦਾ ਆਖਣਾ ਸੀ ਕਿ ਏ ਕੈਟਾਗਿਰੀ ਦੇ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਉੱਤੇ 18 ਤੋਂ ਵੱਧ ਮਾਮਲੇ ਦਰਜ ਸਨ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਲਿਆ ਗਿਆ ਅਹਿਮ ਫੈ਼ਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e