ਪੁਲਸ ਨੇ ਰੇਡ ਕਰਕੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਸਮੱਗਲਰ ਨੂੰ ਕੀਤਾ ਕਾਬੂ
Tuesday, Jul 22, 2025 - 05:34 PM (IST)

ਲੁਧਿਆਣਾ (ਰਾਜ) : ਫੋਕਲ ਪੁਆਇੰਟ ਦੀ ਪੁਲਸ ਨੇ ਇਕ ਸ਼ਰਾਬ ਸਮੱਗਲਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਸਮੱਗਲਰ ਕੋਲੋਂ 78 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਇਕ ਪੇਟੀ ਪੂਆ ਬਰਾਮਦ ਹੋਇਆ ਹੈ। ਪੁਲਸ ਨੇ ਮੁਲਜ਼ਮ ਮੰਗਲਜੀਤ ਉਰਫ਼ ਮੰਗਲ ਖਿਲਾਫ ਕੇਸ ਦਰਜ ਕਰ ਲਿਆ ਹੈ।
ਏ. ਐੱਸ.ਆਈ ਰਾਕੇਸ਼ ਕੁਮਾਰ ਮੁਤਾਬਕ ਉਹ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਿਹਾ ਸੀ ਤਾਂ ਉਸਨੇ ਸੂਚਨਾ ਮਿਲੀ ਕਿ ਮੁਲਜ਼ਮ ਮੰਗਲਜੀਤ ਉਰਫ਼ ਮੰਗਲ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਪੁਲਸ ਨੇ ਟੀਮ ਨਾਲ ਮੁਲਜ਼ਮ ਦੇ ਠਿਕਾਣੇ 'ਤੇ ਰੇਡ ਕੀਤੀ ਅਤੇ ਮੁਲਜ਼ਮ ਨੂੰ ਦਬੋਚ ਲਿਆ। ਮੁਲਜ਼ਮ ਦੇ ਠਿਕਾਣੇ ਤੋਂ 73 ਬੋਤਲਾਂ ਅਤੇ 1 ਪੇਟੀ ਪੂਅਏ ਦੀ ਮਿਲੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਕਾਫੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਆ ਰਿਹਾ ਹੈ। ਪੁਲਸ ਮੁਲਜ਼ਮ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ।