ਤਿੰਨ ਥਾਣਿਆਂ ਦੀ ਪੁਲਸ ਨੇ ਘੇਰਿਆ ਪਿੰਡ ਮੰਡੌਰ, ਵੱਡੀ ਗਿਣਤੀ ''ਚ ਤਾਇਨਾਤ ਹੋਏ ਜਵਾਨ

06/21/2024 6:41:20 PM

ਨਾਭਾ (ਪੁਰੀ) : ਨਾਭਾ-ਪਟਿਆਲਾ ਸੜਕ 'ਤੇ ਸਥਿਤ ਪਿੰਡ ਮੰਡੌਰ ਨੂੰ ਤਿੰਨ ਥਾਣਿਆਂ ਦੀ ਪੁਲਸ ਨੇ ਅੱਜ ਸਵੇਰੇ ਘੇਰਾ ਪਾ ਲਿਆ ਅਤੇ ਇਸ ਦੌਰਾਨ ਪਿੰਡ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਮੌਕੇ ਕਈ ਵਿਅਕਤੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਮੌਕੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸਾਡੇ ਪਿੰਡ ਵਿਚ ਸ਼ਰੇਆਮ ਚਿੱਟੇ ਦਾ ਨਸ਼ਾ ਵਿਕ ਰਿਹਾ ਹੈ। ਪੁਲਸ ਦੀ ਰੇਡ ਤੋਂ ਪਹਿਲਾਂ ਹੀ ਨਸ਼ਾ ਵੇਚਣ ਵਾਲੇ ਫਰਾਰ ਹੋ ਗਏ । ਉਨ੍ਹਾਂ ਕਿਹਾ ਕਈ ਦਿਨ ਪਹਿਲਾਂ ਇਕ ਔਰਤ ਦੀ ਵੀ ਨਸ਼ੇ ਨਾਲ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਕਤਲ ਹੋਈ ਔਰਤ 15 ਦਿਨਾਂ ਬਾਅਦ ਦਰਬਾਰ ਸਾਹਿਬ ਤੋਂ ਜਿਊਂਦੀ ਹੋਈ ਬਰਾਮਦ

ਇਸ ਮੌਕੇ ਥਾਣਾ ਸਦਰ ਨਾਭਾ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪਿੰਡ ਵਿਚ ਸਾਨੂੰ ਪਤਾ ਲੱਗਿਆ ਹੈ ਕਿ ਬਹੁਤ ਜ਼ਿਆਦਾ ਨਸ਼ਾ ਵਿਕ ਰਿਹਾ ਹੈ, ਜਿਸ ਕਰਕੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਅਤੇ ਐੱਸ. ਐੱਸ. ਪੀ. ਪਟਿਆਲਾ ਵਰੁਣ ਸ਼ਰਮਾ, ਡੀ. ਐੱਸ. ਪੀ. ਦਵਿੰਦਰ ਅੱਤਰੀ ਨਾਭਾ ਦੇ ਹੁਕਮਾਂ ’ਤੇ ਪਿੰਡ ਵਿਚ ਨਸ਼ਾ ਕਾਰੋਬਾਰ ਕਰਨ ਵਾਲਿਆਂ ਦੀ ਤਲਾਸ਼ੀ ਲਈ ਗਈ ਹੈ।

ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਅੰਨ੍ਹੇਵਾਹ ਗੋਲ਼ੀਆਂ ਮਾਰ ਕੇ 18 ਸਾਲਾ ਮੁੰਡੇ ਦਾ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News