ਰੇਡ ਕਰਨ ਗਈ ਪੁਲਸ ਦੇ ਵੀ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਤਸਕਰਾਂ ਦਾ ਇਹ ਜੁਗਾੜ (ਤਸਵੀਰਾਂ)

Friday, Aug 21, 2020 - 06:29 PM (IST)

ਰੇਡ ਕਰਨ ਗਈ ਪੁਲਸ ਦੇ ਵੀ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਤਸਕਰਾਂ ਦਾ ਇਹ ਜੁਗਾੜ (ਤਸਵੀਰਾਂ)

ਅਜਨਾਲਾ (ਰਾਜਵਿੰਦਰ ਹੁੰਦਲ) : ਮਾਝੇ ਵਿਚ ਜ਼ਹਿਰੀਲੀ ਸ਼ਰਾਬ ਕਾਂਡ ਤੋਂ ਬਾਅਦ ਹਰਕਤ ਵਿਚ ਆਈ ਪੰਜਾਬ ਪੁਲਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੀ ਧਰਪਕੜ ਜ਼ੋਰਾਂ 'ਤੇ ਹੈ। ਜਿਸ 'ਤੇ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਚ ਛਾਪੇਮਾਰੀ ਕਰਕੇ ਪੁਲਸ ਨੇ ਕਈ ਘਰਾਂ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ :  ਅਬੋਹਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ ਦੇ ਆ ਡਿੱਗੀ ਛੱਤ, ਭਰਾ-ਭੈਣ ਦੀ ਮੌਤ (ਤਸਵੀਰਾਂ)

PunjabKesari

ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਕ ਘਰ ਵਿਚ ਸ਼ਰਾਬ ਜ਼ਮੀਨ ਹੇਠ ਇਕ ਪਾਣੀ ਵਾਲੀ ਟੈਂਕੀ ਵਿਚ ਪਾ ਕੇ ਦੱਬੀ ਗਈ ਸੀ ਜਿਸ ਨੂੰ ਲੁਕਾਉਣ ਲਈ ਬਕਾਇਦਾ ਉਸ ਉੱਪਰ ਲੈਂਟਰ ਵੀ ਪਾਇਆ ਗਿਆ ਸੀ। ਜਿਸ ਨੂੰ ਪੁਲਸ ਨੇ ਬਰਾਮਦ ਕਰ ਲਿਆ। 

ਇਹ ਵੀ ਪੜ੍ਹੋ : ਘਰ 'ਚ ਇਕੱਲੀ ਵਿਆਹੁਤਾ ਦੇਖ ਟੱਪੀਆਂ ਹੱਦਾਂ, ਚੀਕਾਂ ਸੁਣ ਕੇ ਵੀ ਬਚਾਉਣ ਨਾ ਆਏ ਗੁਆਂਢੀ

PunjabKesari

ਇਸ ਸਬੰਧੀ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਹਰਪਾਲ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿਚ ਛਾਪਾਮਾਰੀ ਕਰਕੇ 4 ਘਰਾਂ ਵਿਚੋਂ ਲਾਹਣ, ਨਾਜਾਇਜ਼ ਸ਼ਰਾਬ ਤੇ ਹੋਰ ਸਮਾਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 650 ਲਿਟਰ ਲਾਹਣ, 1 ਚਾਲੂ ਭੱਠੀ, 1420 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਦੌਰਾਨ 2 ਲੋਕਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ 2 ਲੋਕ ਫਰਾਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ :  ਵਿਧਾਨ ਸਭਾ ਸੈਸ਼ਨ 'ਚ ਦਾਖਲੇ ਲਈ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ

PunjabKesari


author

Gurminder Singh

Content Editor

Related News