ਨਸ਼ਿਆਂ ਖ਼ਿਲਾਫ਼ ਪੁਲਸ ਦੀ ਵੱਡੀ ਰੇਡ, 100 ਤੋਂ ਵਧੇਰੇ ਪੁਲਸ ਮੁਲਾਜ਼ਮਾਂ ਨੇ ਖੰਘਾਲੇ ਸਮੱਗਲਰਾਂ ਦੇ ਘਰ

Tuesday, Feb 21, 2023 - 02:20 PM (IST)

ਨਸ਼ਿਆਂ ਖ਼ਿਲਾਫ਼ ਪੁਲਸ ਦੀ ਵੱਡੀ ਰੇਡ, 100 ਤੋਂ ਵਧੇਰੇ ਪੁਲਸ ਮੁਲਾਜ਼ਮਾਂ ਨੇ ਖੰਘਾਲੇ ਸਮੱਗਲਰਾਂ ਦੇ ਘਰ

ਬੰਗਾ (ਚਮਨ ਲਾਲ/ਰਾਕੇਸ਼) : ਸੂਬਾ ਸਰਕਾਰ ਵਲੋਂ ਜਾਰੀ ਹੁਕਮਾਂ ਨੂੰ ਮੁੱਖ ਰੱਖਦੇ ਹੋਏ ਇੰਸਪੈਕਟਰ ਜਰਨਲ ਕਸਤੂਬਰਾ ਸ਼ਰਮਾ ਦੀ ਅਗਵਾਈ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਸੀਨੀਅਰ ਪੁਲਸ ਕਪਤਾਨ ਭਗੀਰਥ ਸਿੰਘ ਮੀਨਾ ਦੀ ਦੇਖਰੇਖ ਵਿਚ ਐੱਸ. ਪੀ. ਮੁਕੇਸ਼ ,ਡੀ. ਐੱਸ. ਪੀ ਅਮਰਨਾਥ, ਸਬ ਡਵੀਜ਼ਨ ਬੰਗਾ ਦੇ ਡੀ. ਐੱਸ. ਪੀ. ਬੰਗਾ ਸਰਵਨ ਸਿੰਘ ਬੱਲ, ਥਾਣਾ ਸਦਰ ਬੰਗਾ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜੀਵ ਕੁਮਾਰ, ਐੱਸ. ਐੱਚ. ਓ. ਸਿਟੀ ਬੰਗਾ ਐੱਸ. ਆਈ. ਮਹਿੰਦਰ ਸਿੰਘ ,ਐੱਸ. ਐੱਚ. ਓ ਕਾਠਗੜ੍ਹ ਪਰਮਿੰਦਰ ਸਿੰਘ ਤੋ ਇਲਾਵਾਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਨਾਲ ਸਬੰਧਤ 100 ਤੋਂ ਵਧੇਰੇ ਹੋਰ ਅਧਿਕਾਰੀਆਂ ਤੇ ਕਰਮਚਾਰੀਆ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਥਾਣਾ ਸਦਰ ਬੰਗਾ ਅਧੀਨ ਆਉਂਦੇ ਪਿੰਡ ਥਾਂਦੀਆ, ਲੱਖਪੁਰ ਵਿਖੇ ਇਕ ਹੀ ਬਰਾਦਰੀ ਨਾਲ ਸਬੰਧਤ ਨਸ਼ਾ ਵੇਚਣ ਵਾਲੇ ਬਦਨਾਮ ਸੌਦਾਗਰਾ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਉਕਤ ਪਿੰਡ ਨੂੰ ਆਉਣ ਵਾਲੇ ਸਾਰੇ ਰਸਤਿਆਂ ਨੂੰ ਪੁਲਸ ਕਰਮਚਾਰੀਆ ਵੱਲੋਂ ਸੀਲ ਕਰ ਪਿੰਡ ਨੂੰ ਆਉਣ ਜਾਣ ਵਾਲੇ ਸਾਰੇ ਵਾਹਨਾਂ/ ਸ਼ੱਕੀ ਵਿਅਕਤੀ ਦੀ ਜਾਂਚ ਕਰਨ ਮਗਰੋਂ ਹੀ ਉਨ੍ਹਾਂ ਨੂੰ ਪਿੰਡ ਦੇ ਅੰਦਰ ਅਤੇ ਬਾਹਰ ਜਾਣ ਦਿੱਤਾ ਗਿਆ। 

ਇਸ ਮੌਕੇ ਗੱਲਬਾਤ ਕਰਦਿਆਂ ਆਈ. ਜੀ. ਕਸਤੂਬਰਾ ਸ਼ਰਮਾ ਨੇ ਦੱਸਿਆ ਕਿ ਉਕਤ ਛਾਪੇਮਾਰੀ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਨਸ਼ਿਆਂ ਨੂੰ ਖਤਮ ਕਰਨ ਅਧੀਨ ਚਲਾਈ ਮੁਹਿੰਮ ਤਹਿਤ ਡੀ. ਜੀ. ਪੀ. ਗੋਰਵ ਯਾਦਵ ਦੀਆ ਹਦਾਇਤਾ ਅਨੁਸਾਰ ਕੀਤੀ ਗਈ ਹੈ। ਇਸ ਦੌਰਾਨ ਪਿੰਡ ਥਾਂਦੀਆ, ਲੱਖਪੁਰ ਵਿਖੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸੌਦਾਗਰਾਂ ਅਤੇ ਗੈਂਗਸਟਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ ਪਰ ਉਕਤ ਛਾਪੇਮਾਰੀ ਦੌਰਾਨ ਕੋਈ ਨਸ਼ਿਆਂ ਨਾਲ ਸਬੰਧਤ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ ਹੈ। 


author

Gurminder Singh

Content Editor

Related News