ਪੁਲਸ ਨੇ ਫਿਰ ਚਲਾਇਆ ਸਰਚ ਅਭਿਆਨ
Saturday, Sep 06, 2025 - 06:15 PM (IST)

ਫ਼ਰੀਦਕੋਟ (ਰਾਜਨ) : ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਬਹਾਲ ਰੱਖਣ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਪੁਲਸ ਦਸਤਿਆਂ ਨੇ ਮੁੜ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਇਸਦੇ ਆਸ-ਪਾਸ ਖੇਤਰਾਂ ਦੀ ਚੈਕਿੰਗ ਕੀਤੀ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੇ ਦੱਸਿਆ ਕਿ ਇਹ ਇੱਕ ਅਚਨਚੇਤ ਚੈਕਿੰਗ ਹੈ ਜਿਸਦਾ ਮੁੱਖ ਮਕਸਦ ਆਮ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾ ਦੀਆਂ ਅਚਨਚੇਤ ਚੈਕਿੰਗਾਂ ਦੌਰਾਨ ਮਾੜੇ ਅਨਸਰਾ ਨੂੰ ਕਾਬੂ ਕਰਨ ਵਿਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਹ ਅਭਿਆਨ ਸਮੁੱਚੇ ਜ਼ਿਲ੍ਹੇ ਅੰਦਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬੱਸ ਸਟੈਡਾਂ ’ਤੇ ਸ਼ੱਕੀ ਵਿਅਕਤੀਆਂ ਦੀ ਜਾਚ ਲਈ 100 ਦੇ ਕਰੀਬ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਇਸ ਦੌਰਾਨ ਆਮ ਪਬਲਿਕ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਈ ਜਾ ਰਹੀ ਹੈ। ਇਸ ਆਪਰੇਸ਼ਨ ਦੌਰਾਨ 72 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਬੱਸ ਸਟੈਡਾਂ ਦੀ ਪਾਰਕਿੰਗ ਅਤੇ ਆਸ-ਪਾਸ ਖੜੇ ਵਾਹਨਾਂ ਦੀ ਵਾਹਨ ਐਪ ਦੀ ਸਹਾਇਤਾ ਨਾਲ ਜਾਂਚ ਕੀਤੀ ਗਈ।