ਪੁਲਸ ਨੇ ਨਾਕੇ ’ਤੇ ਗਿ੍ਰਫ਼ਤਾਰ ਕੀਤੇ ਭੈਣ-ਭਰਾ, ਜਾਣੋ ਕੀ ਹੈ ਪੂਰਾ ਮਾਮਲਾ

Tuesday, Dec 29, 2020 - 11:47 AM (IST)

ਪੁਲਸ ਨੇ ਨਾਕੇ ’ਤੇ ਗਿ੍ਰਫ਼ਤਾਰ ਕੀਤੇ ਭੈਣ-ਭਰਾ, ਜਾਣੋ ਕੀ ਹੈ ਪੂਰਾ ਮਾਮਲਾ

ਬਠਿੰਡਾ (ਸੁਖਵਿੰਦਰ) : ਸੀ. ਆਈ. ਏ-1 ਵਲੋਂ ਭੈਣ-ਭਰਾ ਨੂੰ ਚਿੱਟੇ ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਬਾਕ ਭੈਣ-ਭਰਾ ਕੋਲੋਂ 20 ਗ੍ਰਾਮ ਨਸ਼ੇ ਵਾਲਾ ਪਦਾਰਥ (ਚਿੱਟਾ) ਬਰਾਮਦ ਹੋਇਆ ਹੈ । ਪੁਲਸ ਨੇ ਉਕਤ ਦੋਵਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ ਹੈ । ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਸੀ. ਆਈ. ਏ.-1 ਵਲੋਂ ਮੁਲਤਾਨੀਆ ਰੋਡ ’ਤੇ ਨਾਕੇਬੰਦੀ ਕੀਤੀ ਗਈ ਸੀ ।

ਇਹ ਵੀ ਪੜ੍ਹੋ : ਇਤਰਾਜ਼ਯੋਗ ਤਸਵੀਰਾਂ ਖਿੱਚ ਮੁੰਡੇ ਨੇ ਟੱਪੀਆਂ ਹੱਦਾਂ, ਕੁੜੀ ਨੇ ਹੱਥ ’ਤੇ ਸੁਸਾਇਡ ਨੋਟ ਲਿਖ ਕਰ ਲਈ ਖ਼ੁਦਕੁਸ਼ੀ

ਇਸ ਦੌਰਾਨ ਪੁਲਸ ਟੀਮ ਵਲੋਂ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਥਾਮਣ ਸਿੰਘ ਵਾਸੀ ਨੂਰ ਸ਼ਾਹ (ਫਾਜ਼ਿਲਕਾ) ਅਤੇ ਉਸ ਦੀ ਭੈਣ ਸੰਤੋਸ਼ ਰਾਣੀ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਪੁਲਸ ਵਲੋਂ ਉਕਤ ਦੋਵਾਂ ਮੁਲਜ਼ਮਾਂ ਕੋਲੋਂ 20 ਗ੍ਰਾਮ ਚਿੱਟਾ ਪਾਊਡਰ ਬਰਾਮਦ ਕੀਤਾ ਹੈ । ਪੁਲਸ ਨੇ ਉਕਤ ਦੋਵਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਤਹਿਤ ਮਾਮਲਾ ਦਰਜ ਕੀਤਾ ਹੈ ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਵਾਪਸ ਪਰਤ ਰਹੇ ਕਿਸਾਨਾਂ ’ਤੇ ਚੱਲੀਆਂ ਗੋਲ਼ੀਆਂ

ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਕਤ ਦੋਵੇਂ ਭੈਣ-ਭਰਾ ਹਨ ਅਤੇ ਕੁੜੀ ਵਿਆਹੁਤਾ ਹੈ ਅਤੇ ਪਹਿਲਾਂ ਵੀ ਉਸ ’ਤੇ ਮਾਮਲਾ ਦਰਜ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਹੈ ਅਤੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਵਧੀਆਂ ਭਾਜਪਾ ਦੀਆਂ ਮੁਸ਼ਕਲਾਂ, ਲੱਗੀ ਅਸਤੀਫ਼ਿਆਂ ਦੀ ਝੜੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News