ਪੁਲਸ ਦੀ ਵੱਡੀ ਕਾਰਵਾਈ, ਪਿੰਡ ਸ਼ਾਮ ਖੇੜਾ ਦੇ ਨਸ਼ਾ ਸਮੱਗਲਰ ਦਾ ਘਰ ਸੀਲ

Wednesday, Sep 27, 2023 - 02:16 PM (IST)

ਮਲੋਟ (ਸ਼ਾਮ ਜੁਨੇਜਾ) : ਪੰਜਾਬ ਸਰਕਾਰ ਤੇ ਪੁਲਸ ਵੱਲੋਂ ਚਲਾਈ ਨਸ਼ਿਆਂ ਖ਼ਿਲਾਫ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਦੇ ਨਿਰਦੇਸ਼ਾਂ ’ਤੇ ਪੁਲਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਪਿੰਡਾਂ/ਸ਼ਹਿਰਾਂ ਵਿਚ ਸ਼ੱਕੀ ਪੁਰਸ਼ਾਂ ਦੇ ਟਿਕਾਣਿਆ ’ਤੇ ਤਲਾਸ਼ੀ ਅਭਿਆਨ ਜਾਰੀ ਹਨ ਅਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਚੈਕਿੰਗ ਰਾਹੀਂ ਨਸ਼ੇ ਸਮਗਲਰਾਂ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਨਸ਼ਾ ਤਸਕਰਾਂ ਖ਼ਿਲਾਫ ਹੈਵੀ ਕਾਮਰਸ਼ੀਅਲ ਮਾਤਰਾ ਦੇ ਐੱਨ. ਡੀ. ਪੀ. ਐੱਸ ਐਕਟ ਦੇ ਮੁਕਦਮੇ ਦਰਜ ਹਨ ਤੇ ਉਨ੍ਹਾਂ ਵੱਲੋਂ ਨਸ਼ਾ ਸਮੱਗਲਰਾਂ ਵੱਲੋਂ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਨ ਦੀ ਕਾਰਵਾਈ ਚੱਲ ਰਹੀ ਹੈ। ਇਸੇ ਤਹਿਤ ਹੀ ਜਸਪਾਲ ਸਿੰਘ ਡੀ. ਐੱਸ. ਪੀ (ਸਬ ਡਵੀਜ਼ਨ ਲੰਬੀ) ਅਤੇ ਥਾਣਾ ਕਬਰਵਾਲਾ ਦੇ ਮੁੱਖ ਅਫ਼ਸਰ ਐੱਸ. ਆਈ. ਸੁਖਦੇਵ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਪਿੰਡ ਸ਼ਾਮਖੇੜਾ ਵਿਖੇ ਮੁਲਜ਼ਮ ਦਾ ਘਰ ਸੀਲ ਕੀਤਾ ਗਿਆ ਹੈ।

ਇਸ ਮੌਕੇ ਜਸਪਾਲ ਸਿੰਘ ਡੀ. ਐੱਸ. ਪੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ਼ਾਮ ਖੇੜਾ ਵਾਸੀ ਨਾਮੀ ਨਸ਼ਾ ਸਮੱਗਲਰ ਛਿੰਦਰਪਾਲ ਸਿੰਘ ਉਰਫ਼ ਛਿੰਦੂ ਪੁੱਤਰ ਜੀਤ ਸਿੰਘ ਜਿਸ ਖਿਲਾਫ ਐੱਨ. ਡੀ. ਪੀ. ਐੱਸ ਐਕਟ ਦੇ 9 ਮੁਕੱਦਮੇ ਦਰਜ ਹਨ ਅਤੇ ਪੁਲਸ ਨੇ ਉਸ ਪਾਸੋਂ ਹੁਣ ਤੱਕ 256 ਗ੍ਰਾਮ ਹੈਰੋਇਨ ਅਤੇ ਸੈਂਕੜੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ। ਉਕਤ ਵਿਅਕਤੀ ਵੱਲੋਂ ਪਿਛਲੇ 5 ਸਾਲਾਂ ਵਿਚ ਨਸ਼ਾ ਵੇਚ ਕੇ ਜਾਇਦਾਦ ਬਣਾਈ ਹੈ ਜਿਸ ਵਿਚ ਕਰੀਬ 38 ਲੱਖ ਦੀ ਕੀਮਤ ਦਾ ਉਸਦਾ ਘਰ ਹੈ। ਉਕਤ ਸਮੱਗਲਰ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ ਨਸ਼ੇ ਦੀ ਬਰਾਮਦਗੀ ਕਰਕੇ ਪੁਲਸ ਨੇ ਉਸ ਦੀ ਪ੍ਰਾਪਰਟੀ ਨੂੰ ਅਟੈਚਮੈਂਟ ਲਈ 68 ਐੱਫ ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ’ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀਂ ਸਕੇਗਾ। ਇਸ ਦੀ ਜਾਣਕਾਰੀ ਉਸਦੇ ਪਰਿਵਾਰ ਨੂੰ ਦੇ ਦਿੱਤੀ ਹੈ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਸਮਗਲਿੰਗ ਕਰਨ ਵਾਲੇ ਨੂੰ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। 


Gurminder Singh

Content Editor

Related News