ਪੁਲਸ ਨੇ ਚੋਰਾ ਪੋਸਤ ਸਮੇਤ 2 ਵਿਅਕਤੀਆਂ ਕੀਤਾ ਗ੍ਰਿਫਤਾਰ

Thursday, Aug 03, 2017 - 04:01 PM (IST)

ਪੁਲਸ ਨੇ ਚੋਰਾ ਪੋਸਤ ਸਮੇਤ 2 ਵਿਅਕਤੀਆਂ ਕੀਤਾ ਗ੍ਰਿਫਤਾਰ

ਨਵਾਂਸ਼ਹਿਰ - ਸੀ. ਆਈ. ਏ. ਸਟਾਫ ਦੀ ਪੁਲਸ ਨੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਸਲੋਹ ਤੋਂ ਬਰਨਾਲਾ ਗੇਟ ਵੱਲ ਜਾ ਰਹੀ ਸੀ ਕਿ ਬਰਨਾਲਾ ਗੇਟ ਨਜ਼ਦੀਕ ਦੂਜੇ ਪਾਸੇ ਤੋਂ ਆ ਰਹੇ 2 ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1.5 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਗ੍ਰਿਫਤਾਰ ਨੌਜਵਾਨਾਂ ਦੀ ਪਛਾਣ ਅਸ਼ਵਨੀ ਕੁਮਾਰ ਪੁੱਤਰ ਦਰਸ਼ਨ ਰਾਮ ਨਿਵਾਸੀ ਪਿੰਡ ਸਲੋਹ ਤੇ ਗੁਲਜ਼ਾਰ ਚੰਦ ਪੁੱਤਰ ਕੇਵਲ ਰਾਮ ਨਿਵਾਸੀ ਭਾਰਟਾ ਕਲਾਂ ਵਜੋਂ ਕੀਤੀ ਗਈ ਹੈ। ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨਾਂ ਖਿਲਾਫ ਥਾਣਾ ਸਿਟੀ ਨਵਾਂਸ਼ਹਿਰ 'ਚ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਨੌਜਵਾਨਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 


Related News