ਬਰਨਾਲਾ ਪੁਲਸ ਨੇ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਸਬ-ਇੰਸਪੈਕਟਰ, ਜਾਣੋ ਕੀ ਹੈ ਪੂਰਾ ਮਾਮਲਾ

10/18/2020 6:17:39 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਵਲੋਂ ਫੜੀਆਂ ਗਈਆਂ ਕਰੋੜਾਂ ਰੁਪਿਆਂ ਦੀਆਂ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿਚ ਪੁਲਸ ਦੇ ਇਕ ਸਬ-ਇੰਸਪੈਟਰ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕਰ ਲਿਆ। ਉਕਤ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਲਈ ਡੀ. ਐੱਸ. ਪੀ. ਡੀ ਰਮਿੰਦਰ ਸਿੰਘ ਅਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਵਲੋਂ ਦਿੱਲੀ ਤੋਂ ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਸਮੇਤ ਫੜੇ ਗਏ ਕ੍ਰਿਸ਼ਨ ਅਰੋੜਾ ਦੀ ਪੁੱਛਗਿੱਛ ਦੇ ਆਧਾਰ 'ਤੇ ਉਕਤ ਥਾਣੇਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੰਦੀਪ ਗੋਇਲ ਨੇ ਦੱਸਿਆ ਕਿ ਬਰਨਾਲਾ ਪੁਲਸ ਥਾਣੇ ਵਿਚ 13 ਜੁਲਾਈ ਨੂੰ ਐੱਫ. ਆਈ. ਆਰ ਨੰਬਰ 344 ਦਰਜ ਕੀਤੀ ਗਈ ਸੀ। 

ਇਹ ਵੀ ਪੜ੍ਹੋ :  ਸ਼ਮਸ਼ਾਨਘਾਟ ਪਹੁੰਚ ਕੇ ਪੁਲਸ ਨੇ ਰੁਕਵਾਇਆ ਸਸਕਾਰ, ਚਿਤਾ ਤੋਂ ਚੁੱਕੀ ਅੱਧ ਸੜੀ ਲਾਸ਼

ਇਸ ਐੱਫ. ਆਈ. ਆਰ. ਵਿਚ ਸਵਾ ਅੱਠ ਲੱਖ ਨਸ਼ੀਲੀਆਂ ਗੋਲੀਆਂ ਸਮੇਤ ਅਜੇ ਤੱਕ ਕੁੱਲ ਦਸ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 61 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਸੀ। ਪੁਲਸ ਵਲੋਂ ਇਸ ਮਾਮਲੇ ਵਿਚ ਜੋ ਵੀ ਗ੍ਰਿਫ਼ਤਾਰ ਕੀਤੀ ਗਈ ਉਨ੍ਹਾਂ ਸਭ ਦੋਸ਼ੀਆਂ ਨੇ ਬਠਿੰਡਾ ਵਿਖੇ ਜੀ. ਆਰ. ਪੀ. ਵਿਚ ਤਾਇਨਾਤ ਸਬ ਇੰਸਪੈਕਟਰ ਸੁਰਜੀਤ ਸਿੰਘ ਦਾ ਨਾਮ ਲਿਆ ਕਿ ਉਸ ਵਲੋਂ ਪੈਸੇ ਲੈ ਕੇ ਸਾਡੀ ਮਦਦ ਕੀਤੀ ਜਾਂਦੀ ਸੀ। ਉਹ ਮਾਲ ਨੂੰ ਅੱਗੇ ਪਹੁੰਚਾਉਣ ਵਿਚ ਮਦਦ ਕਰਦਾ ਸੀ। ਪੁਲਸ ਦੀ ਗ੍ਰਿਫ਼ਤਾਰ ਤੋਂ ਬਚਾਉਣ ਲਈ ਵੀ ਉਹ ਸਾਡੀ ਮਦਦ ਕਰਦਾ ਹੈ। 

ਇਹ ਵੀ ਪੜ੍ਹੋ :  ਫੇਸਬੁੱਕ 'ਤੇ ਦੇਖਿਆ ਅਮਰੀਕਾ ਭੇਜਣ ਦਾ ਇਸ਼ਤਿਹਾਰ, ਫਿਰ ਜੋ ਹੋਇਆ ਸੁਣ ਰਹਿ ਜਾਓਗੇ ਹੈਰਾਨ

ਸਬ ਇੰਸਪੈਕਟਰ ਨੇ 20 ਲੱਖ ਰੁਪਏ
ਐੱਸ. ਐੱਸ. ਪੀ. ਸੰਦੀਪ ਗੋਇਲ ਨੇ ਦੱਸਿਆ ਕਿ ਪੁਲਸ ਨੇ ਕ੍ਰਿਸ਼ਨ ਅਰੋੜਾ ਦਾ ਫਿਰ ਤੋਂ ਪੁਲਸ ਰਿਮਾਂਡ ਲਿਆ ਸੀ। ਰਿਮਾਂਡ ਦੌਰਾਨ ਪੁੱਛਗਿੱਛ ਵਿਚ ਉਸਨੇ ਦੱਸਿਆ ਕਿ ਬਠਿੰਡਾ ਵਿਚ ਤਾਇਨਾਤ ਸਬ ਇੰਸਪੈਕਟਰ ਸੁਰਜੀਤ ਸਿੰਘ ਮੇਰੇ ਕੋਲੋਂ 20 ਲੱਖ ਰੁਪਿਆ ਮੇਰੀ ਮਦਦ ਕਰਨ ਲਈ ਲੈ ਗਿਆ ਹੈ। ਪੁੱਛਗਿੱਛ ਦੇ ਆਧਾਰ 'ਤੇ ਦੋਸ਼ੀਆਂ ਵਲੋਂ ਸਬ ਇੰਸਪੈਕਟਰ ਦਾ ਨਾਮ ਲਏ ਜਾਣ 'ਤੇ ਪੁਲਸ ਨੇ ਛਾਪੇਮਾਰੀ ਕਰਕੇ ਸੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਿਆ ਜਾਵੇ। ਭਾਵੇਂ ਉਹ ਕਿਸੇ ਵੀ ਪੋਸਟ 'ਤੇ ਤਾਇਨਾਤ ਹੋਵੇ। ਪੁਲਸ ਇਸ ਮਾਮਲੇ ਦੀ ਬਹੁਤ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਕੇਸ ਵਿਚ ਹੋਰ ਵੀ ਪਰਤਾਂ ਖੁੱਲ੍ਹਣ ਦੀ ਉਮੀਦ ਹੈ।

ਇਹ ਵੀ ਪੜ੍ਹੋ :  ਸ਼ਰਮਨਾਕ ! ਖੰਨਾ ਆਈ. ਟੀ. ਆਈ. ਦੇ ਪ੍ਰਿੰਸੀਪਲ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ

 


Gurminder Singh

Content Editor

Related News