25 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ

09/01/2017 3:44:22 PM

ਹੁਸ਼ਿਆਰਪੁਰ (ਸਮੀਰ) - ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਨਾਕੇ ਦੌਰਾਨ ਪੁਲਸ ਨੇ ਦੋ ਨੌਜਵਾਨਾਂ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ, ਜਿਸ ਦੀ ਬਾਜ਼ਾਰ 'ਚ ਕੀਮਤ 12 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੁਖਵਿੰਦਰਪਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖੱਖ ਰੋਡ 'ਤੇ ਦੋ ਨੌਜਵਾਨਾਂ ਜੋ ਮੋਟਸਾਈਕਲ 'ਤੇ ਜਾ ਰਹੇ ਸਨ, ਨੂੰ ਏ. ਐੱਸ. ਆਈ. ਸੁਰਿੰਦਰ ਨੇ ਰੋਕਿਆ ਅਤੇ ਉਕਤ ਵਿਅਕਤੀਆਂ ਦੀ ਤਲਾਸ਼ੀ ਲੈਂਦੇ ਸਮੇਂ ਉਨ੍ਹਾਂ ਕੋਲੋ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਮੁਤਾਬਕ ਦੋਵੇ ਨੌਜਵਾਨ ਕਪੂਰਥਲਾ ਦੇ ਰਹਿਣ ਵਾਲੇ ਹਨ ਅਤੇ ਟਾਂਡੇ 'ਚ ਇਹ ਨਸ਼ੇ ਦੀ ਸਪਲਾਈ ਦਾ ਕੰਮ ਕਰਦੇ ਹਨ। ਉੱਥੇ ਹੀ ਪੁਲਸ ਅਧਿਕਾਰੀਆਂ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰ 'ਚ ਕੀਮਤ 12 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਟਾਂਡਾ ਪੁਲਸ ਨੇ ਦੋਹਾਂ ਤਕਸਰਾਂ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


Related News