ਪੁਲਸ ਦੀ ਵੱਡੀ ਕਾਰਵਾਈ, 6 ਨਸ਼ਾ ਤਸਕਰਾਂ ਦੀ 5 ਕਰੋੜ 72 ਲੱਖ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਫ਼ਰੀਜ਼

Saturday, Oct 07, 2023 - 04:03 PM (IST)

ਪੁਲਸ ਦੀ ਵੱਡੀ ਕਾਰਵਾਈ, 6 ਨਸ਼ਾ ਤਸਕਰਾਂ ਦੀ 5 ਕਰੋੜ 72 ਲੱਖ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਫ਼ਰੀਜ਼

ਤਰਨਤਾਰਨ (ਰਮਨ) : ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਦੇ ਹੋਏ 6 ਮੁਲਜ਼ਮਾਂ ਦੀ 5 ਕਰੋੜ 72 ਲੱਖ 30 ਹਜ਼ਾਰ ਰੁਪਏ ਦੀਆਂ ਜਾਇਦਾਦਾਂ ਫ਼ਰੀਜ਼ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹਾ ਪੁਲਸ ਵੱਲੋਂ 123 ਤਸਕਰਾਂ ਦੀ 1 ਅਰਬ 36 ਕਰੋੜ 72 ਲੱਖ 30 ਹਜ਼ਾਰ ਰੁਪਏ ਕੀਮਤ ਵਾਲੀਆਂ ਜਾਇਦਾਦਾਂ ਫ਼ਰੀਜ਼ ਕੀਤੀਆਂ ਜਾ ਚੁੱਕੀਆਂ ਹਨ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ 6 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫ਼ਰੀਜ਼ ਕਰਨ ਸਬੰਧੀ ਦਿੱਲੀ ਕੰਮਪੀਟੈਂਟ ਅਥਾਰਟੀ ਨੂੰ ਲਿਖਿਆ ਗਿਆ ਸੀ ਜਿਸ ਤੋਂ ਬਾਅਦ ਨਸ਼ਾ ਤਸਕਰਾਂ ਦੀ ਜਾਇਦਾਦ ਫ਼ਰੀਜ਼ ਕਰਨ ਦੇ ਆਰਡਰ ਪ੍ਰਾਪਤ ਹੋ ਗਏ ਹਨ। ਜਿਸ ਸਬੰਧੀ ਨਸ਼ਾ ਤਸਕਰ ਗੁਰ ਪਵਿੱਤਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਲਖਣਾ ਜਿਸ ਦੀ ਥਾਣਾ ਵਲਟੋਹਾ ਦੀ ਪੁਲਸ ਨੇ 1 ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ 65 ਲੱਖ 50 ਹਜ਼ਾਰ ਰੁਪਏ ਦੀ ਜਾਇਦਾਦ ਫ਼ਰੀਜ਼ ਕੀਤੀ ਹੈ, ਇਸੇ ਤਰ੍ਹਾਂ ਤਸਕਰ ਗੁਰਪਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਘੁਰਕਵਿੰਡ ਜਿਸ ਦੀ ਥਾਣਾ ਕੱਚਾ ਪੱਕਾ ਦੀ ਪੁਲਸ ਨੇ 1 ਕਿੱਲੋ ਹੈਰੋਇਨ ਮਾਮਲੇ ਤਹਿਤ 65 ਲੱਖ 50 ਹਜ਼ਾਰ ਰੁਪਏ ਦੀ ਜਾਇਦਾਦ ਫ਼ਰੀਜ਼ ਕੀਤੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਏ. ਐੱਸ. ਆਈ. ਦੇ ਨੌਜਵਾਨ ਪੁੱਤਰ ਦਾ ਬੇਰਹਿਮੀ ਨਾਲ ਕਤਲ

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਪ੍ਰਬਜੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਚੋਹਲਾ ਸਾਹਿਬ ਜਿਸ ਦੀ ਡੀ.ਆਰ.ਆਈ ਮੁੰਬਈ ਵੱਲੋਂ 293.81 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਉਸਦੀ 3 ਕਰੋੜ 4 ਲੱਖ 80 ਹਜ਼ਾਰ ਰੁਪਏ ਦੀ ਜਾਇਦਾਦ ਫ਼ਰੀਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਤਸਕਰ ਰੇਸ਼ਮ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਡਲ ਜਿਸ ਦੀ ਥਾਣਾ ਖਾਲੜਾ ਪੁਲਸ ਵੱਲੋਂ 3 ਕਿੱਲੋ 834 ਗ੍ਰਾਮ ਹੈਰੋਇਨ ਮਾਮਲੇ ਤਹਿਤ 25 ਲੱਖ 60 ਹਜ਼ਾਰ ਰੁਪਏ ਦੀ ਜਾਇਦਾਦ ਫ਼ਰੀਜ਼ ਕੀਤੀ ਗਈ। ਐੱਸ. ਐੱਸ. ਪੀ ਕਪੂਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਤਸਕਰ ਮਨਜਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਫਤਿਹਾਬਾਦ ਜਿਸ ਦੀ ਥਾਣਾ ਗੋਇੰਦਵਾਲ ਸਾਹਿਬ ਪੁਲਸ ਵੱਲੋਂ 515 ਗ੍ਰਾਮ ਹੈਰੋਇਨ ਮਾਮਲੇ ਤਹਿਤ 35 ਲੱਖ ਰੁਪਏ ਦੀ ਜਾਇਦਾਦ ਫ਼ਰੀਜ਼ ਅਤੇ ਤਸਕਰ ਕੁਰਬਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਿਹਾਰੀਪੁਰ ਜਿਸ ਦੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ 274 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿਚ 70 ਲੱਖ ਰੁਪਏ ਕੀਮਤ ਵਾਲੀ ਜਾਇਦਾਦ ਫ਼ਰੀਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ਰੀਜ਼ ਕੀਤੀ ਗਈ ਜਾਇਦਾਦ ਸਬੰਧੀ ਤਸਕਰਾਂ ਦੇ ਘਰਾਂ ਅੱਗੇ ਡੀਐਸਪੀ ਪ੍ਰੀਤ ਇੰਦਰ ਸਿੰਘ ਦੀ ਅਗਵਾਈ ਹੇਠ ਨੋਟਿਸ ਚਿਪਕਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 123 ਤਸਕਰਾਂ ਦੀ 1 ਅਰਬ 36 ਕਰੋੜ 72 ਲੱਖ 30 ਹਜ਼ਾਰ ਰੁਪਏ ਕੀਮਤ ਵਾਲੀਆਂ ਜਾਇਦਾਦਾਂ ਫ਼ਰੀਜ਼ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਸੀਨੀਅਰ ਆਗੂ ਦਾ ਅਚਾਨਕ ਦਿਹਾਂਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News