ਪੁਲਸ ਨੂੰ ਵੱਡੀ ਸਫ਼ਲਤਾ, ਪਾਕਿਸਤਾਨ ਵੱਲੋਂ ਡਰੋਨ ਰਾਹੀਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਦੋ ਗ੍ਰਿਫ਼ਤਾਰ

Tuesday, Nov 29, 2022 - 07:00 PM (IST)

ਫਾਜ਼ਿਲਕਾ (ਸੁਖਵਿੰਦਰ ਥਿੰਦ) : ਪੰਜਾਬ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਨ ਲਈ ਲਗਾਤਾਰ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ, ਜਿਸ ਦਾ ਪੰਜਾਬ ਪੁਲਸ ਵੱਲੋਂ ਲਗਾਤਾਰ ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ-ਤੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ। ਫਾਜ਼ਿਲਕਾ ਪੁਲਸ ਵੱਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਚੜ੍ਹਦੇ ਪੰਜਾਬ ਆਈ 2 ਕਿਲੋ 105 ਗ੍ਰਾਮ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦੀ ਖਿੱਚੀ ਤਿਆਰੀ, ਜਾਣੋ ਕਿੰਨੀ ਹੋਵੇਗੀ ਕੀਮਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਜ਼ਿਲ੍ਹਾ ਪੁਲਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸਰਹੱਦੀ ਪਿੰਡਾਂ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਤਾਂ ਸਾਹਮਣੇ ਤੋਂ ਦੋ ਮੋਟਰਸਾਈਕਲ ਸਵਾਰ ਵਿਅਕਤੀ ਉਨ੍ਹਾਂ ਨੂੰ ਵੇਖ ਕੇ ਵਾਪਸ ਭੱਜਣ ਲੱਗੇ ਤਾਂ ਸੀ. ਆਈ. ਏ. ਇੰਚਾਰਜ ਅਮਰਿੰਦਰ ਸਿੰਘ ਨੇ ਆਪਣੀ ਟੀਮ ਸਮੇਤ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਕਿੱਲੋ 105 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਸ਼ੀਆਂ ਨੇ ਤਾਰੋਂ ਪਾਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਹੈ ਅਤੇ ਪੁੱਛਗਿੱਛ ਜਾਰੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ : ਅਕਾਲੀ ਆਗੂ ਅਜੀਤਪਾਲ ਸਿੰਘ ਦੇ ਕਤਲ ਮਾਮਲੇ ’ਚ ਆਇਆ ਵੱਡਾ ਮੋੜ, ਦੋਸਤ ਹੀ ਨਿਕਲਿਆ ਕਾਤਲ

ਜਾਂਚ ਦੌਰਾਨ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਰਾਜ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਫਿਰੋਜ਼ਪੁਰ, ਜੋ ਲੈਬਾਰਟਰੀ ’ਚ ਕੰਮ ਕਰਦਾ ਹੈ ਅਤੇ ਜਗਤਾਰ ਸਿੰਘ ਮੱਲ ਸਿੰਘ ਵਾਸੀ ਗੱਟੀ ਮੱਤੜ ਫਿਰੋਜ਼ਪੁਰ ਖੇਤੀਬਾੜੀ ਦਾ ਕੰਮ ਕਰਦਾ ਹੈ, ਵਜੋਂ ਹੋਈ ਹੈ।

 


Manoj

Content Editor

Related News