ਮਾਨਸਾ ਪੁਲਸ ਨੇ ਅੰਤਰਰਾਜੀ ਵਹੀਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼

Wednesday, Feb 03, 2021 - 06:08 PM (IST)

ਮਾਨਸਾ (ਸੰਦੀਪ ਮਿੱਤਲ)- ਮਾਨਸਾ ਪੁਲਸ ਨੇ ਅੰਤਰਰਾਜੀ ਵਹੀਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ 3 ਮੁਲਜ਼ਮਾਂ ਪਾਸੋਂ 6 ਬੁੱਲਟ ਮੋਟਰ ਸਾਈਕਲ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲਸ ਮੁਖੀ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕਰਕੇ ਚੰਡੀਗੜ੍ਹ ਤੇ ਮੋਹਾਲੀ ਦੇ ਖੇਤਰ ’ਚ ਬੁਲਟ ਮੋਟਰਸਾਈਕਲ ਚੋਰੀ ਕਰਕੇ ਮਹਿੰਗੇ ਭਾਅ ਵੇਚਣ ਵਾਲੇ ਅੰਤਰਰਾਜੀ ਵਹੀਕਲ ਚੋਰ ਗਿਰੋਹ ਦੇ 3 ਮੈਂਬਰਾਂ ਸਤਨਾਮ ਸਿੰਘ ਉਰਫ ਗੱਗੀ ਪੁੱਤਰ ਸੁਖਵਿੰਦਰ ਸਿੰਘ, ਬਲਕਰਨ ਸਿੰਘ ਉਰਫ ਲੱਖੀ ਪੁੱਤਰ ਹਰਭਜਨ ਸਿੰਘ ਵਾਸੀਆਨ ਪਿੰਡ ਖਿਆਲਾ ਕਲਾਂ ਅਤੇ ਅਮਨਦੀਪ ਕੁਮਾਰ ਉਰਫ ਮੰਗੂ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਨੰਗਲ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੇ 6 ਬੁਲਟ ਮੋਟਰਸਾਈਕਲ ਬਰਾਮਦ ਕੀਤੇ ਹਨ। ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 8 ਲੱਖ ਰੁਪਏ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਕੋਲ ਮੁਖਬਰੀ ਹੋਈ ਕਿ ਰੁਪਿੰਦਰ ਸਿੰਘ ਉਰਫ ਭੂਟਰੀ ਪੁੱਤਰ ਗੁਰਚਰਨ ਸਿੰਘ ਉਰਫ ਚਰਨਾ, ਸਤਨਾਮ ਸਿੰਘ ਉਰਫ ਗੱਗੀ ਪੁੱਤਰ ਸੁਖਵਿੰਦਰ ਸਿੰਘ, ਬਲਕਰਨ ਸਿੰਘ ਉਰਫ ਲੱਖੀ ਪੁੱਤਰ ਹਰਭਜਨ ਸਿੰਘ ਉਰਫ ਬੀਟੀ ਵਾਸੀਅਨ ਖਿਆਲਾ ਕਲਾਂ, ਲੱਭੀ ਸਿੰਘ ਪੁੱਤਰ ਅਮਰੀਕ ਸਿੰਘ ਉਰਫ ਗਿੰਦਰ ਸਿੰਘ ਵਾਸੀਅਨ ਬਹਾਦਰਪੁਰ (ਬਰੇਟਾ) ਅਤੇ ਅਮਨਦੀਪ ਕੁਮਾਰ ਉਰਫ ਮੰਗੂ ਪੁੱਤਰ ਤਰਸੇਮ ਲਾਲ ਵਾਸੀ ਨੰਗਲ ਕਲਾਂ ਨੇ ਇਕ ਗਿਰੋਹ ਬਣਾਇਆ ਹੋਇਆ ਹੈ, ਜੋ ਚੰਡੀਗੜ੍ਹ ਅਤੇ ਮੋਹਾਲੀ ਦੇ ਖੇਤਰ ’ਚ ਬੁਲਟ ਮੋਟਰਸਾਈਕਲ ਚੋਰੀ ਕਰਕੇ ਜਾਅਲੀ ਨੰਬਰ ਪਲੇਟਾਂ ਲਾ ਕੇ ਵੇਚਣ ਲਈ ਲੈ ਕੇ ਆ ਰਹੇ ਹਨ। ਜਿਸ 'ਤੇ ਕਾਰਵਾਈ ਕਰਕੇ ਉਕਤ ਮੁਲਜ਼ਮਾਂ ਵਿਰੁੱਧ ਅ/ਧ 379,473,411,120-ਬੀ. ਤਹਿਤ ਥਾਣਾ ਸਦਰ ਮਾਨਸਾ ਵਿਖੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਪਾਸੋਂ ਮੁੱਢਲੀ ਪੁੱਛਗਿੱਛ ਅਤੇ ਨਿਸ਼ਾਨਦੇਹੀ 'ਤੇ 3 ਹੋਰ ਬੁਲਟ ਮੋਟਰਸਾਈਕਲ ਸਮੇਤ 1 ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ ਨੂੰ ਬਰਾਮਦ ਕੀਤੇ ਗਏ ਹਨ। ਇਸ ਗਿਰੋਹ ਦੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Gurminder Singh

Content Editor

Related News