ਪੁਲਸ ਨੇ ਸ਼ਰਾਬ ਵੇਚਣ ਵਾਲੀ ਔਰਤ ਨੂੰ ਕੀਤਾ ਕਾਬੂ
Thursday, Nov 09, 2017 - 06:22 PM (IST)
ਗੁਰਦਾਸਪੁਰ (ਵਿਨੋਦ) - ਸਿਟੀ ਪੁਲਸ ਨੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੀ ਇਕ ਔਰਤ ਦੇ ਘਰ 'ਤੇ ਛਾਪਾਮਾਰੀ ਕਰਕੇ ਉਸ ਨੂੰ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸਿਟੀ ਪੁਲਸ ਸਟੇਸ਼ਨ ਇੰਚਾਰਜ ਸ਼ਾਮ ਲਾਲ ਨੇ ਦੱਸਿਆ ਕਿ ਪੁਲਸ ਸਟੇਸ਼ਨ 'ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਰਾਜ ਮਸੀਹ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸੀ ਕਿ ਇਕ ਮੁਖਬਰ ਨੇ ਪੁਲਸ ਪਾਰਟੀ ਨੂੰ ਦੱਸਿਆ ਕਿ ਇਕ ਔਰਤ ਅਨੀਤਾ ਪਤਨੀ ਰੂਪ ਲਾਲ ਵਾਸੀ ਪਿੰਡ ਮਾਨ ਕੌਰ ਆਪਣੇ ਘਰ ਵਿਚ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦੀ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਅਨੀਤਾ ਦੇ ਘਰ 'ਤੇ ਛਾਪਾਮਾਰੀ ਕੀਤੀ ਤਾਂ ਉਥੋਂ 6750 ਮਿ. ਲੀਟਰ ਸ਼ਰਾਬ ਬਰਾਮਦ ਕੀਤੀ। ਔਰਤ ਨੂੰ ਗ੍ਰਿਫ਼ਤਾਰ ਕਰਕੇ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ।
